ਝੇਰਿਆਵਾਲੀ ਦੇ ਖੇਤ ਮਜਬੂਰ ਨੇ ਆਰਥਿਕ ਤੰਗੀ ਤੇ ਚੱਲਦਿਆ ਕੀਤੀ ਖੁਦਕਸੀ

0
125

ਮਾਨਸਾ 16 ਮਈ (ਬਪਸ) ਹਲਕਾ ਸਰਦੂਲਗੜ੍ਹ ਦੇ ਪਿੰਡ ਝੇਰਿਆਂਵਾਲੀ ਦੇ ਇੱਕ ਗਰੀਬ ਖੇਤ ਮਜ਼ਦੂਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੋੜਕੀਆਂ ਪੁਲਸ ਦੇ ਸਹਾਇਕ ਥਾਣੇਦਾਰ ਜਗਦੀਸ਼ ਰਾਏ ਨੇ ਦੱਸਿਆ ਕਿ ਪਿੰਡ ਝੇਰਿਆਵਾਲੀ ਦਾ ਖੇਤ ਮਜ਼ਦੂਰ ਗੋਰਾ ਸਿੰਘ (42)ਪੁੱਤਰ ਚੂਹੜ ਸਿੰਘ ਜੋ ਕਿ ਪਿਛਲੇ ਕੁਝ ਦਿਨ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਆਪਣੇ ਘਰੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ। ਉਹ ਆਪਣੇ ਪਿੱਛੇ ਪਤਨੀ, ਦੋ ਲੜਕੇ ਤੇ ਇੱਕ ਲੜਕੀ ਛੱਡ ਗਿਆ ਹੈ। ਜੌੜਕੀਆਂ ਪੁਲਿਸ ਨੇ ਗੋਰਾ ਸਿੰਘ ਦੀ ਪਤਨੀ ਸੁਖਪਾਲ ਕੌਰ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦਾ ਸਿਵਲ ਹਸਪਤਾਲ ਸਰਦੂਲਗੜ੍ਹ ਤੋ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।ਜਿਸ ਦਾ ਸਸਕਾਰ ਕਰ ਦਿੱਤਾ ਗਿਆ। ਪਿੰਡ ਦੇ ਸਰਪੰਚ ਕੁਲਦੀਪ ਸਿੰਘ ਤੇ ਸਮੂਹ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਅਤੇ ਡਿਪਟੀ ਕਮਿਸ਼ਨਰ ਮਾਨਸਾ ਤੋ ਪੀੜਤ ਪਰਿਵਾਰ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ।
ਕੈਪਸ਼ਨ: ਮ੍ਰਿਤਕ ਗੋਰਾ ਸਿੰਘ ਦੀ ਫਾਇਲ ਫੋਟੋ।

NO COMMENTS