*ਝੋਨੇ ਦੀ ਖਰੀਦ ਕੱਲ੍ਹ ਤੋਂ ਸ਼ੁਰੂ, CM ਚੰਨੀ ਨੇ ਪ੍ਰਧਾਨ ਮੰਤਰੀ ਦਾ ਨਿੱਜੀ ਦਖ਼ਲ ਲਈ ਕੀਤਾ ਧੰਨਵਾਦ*

0
27

ਚੰਡੀਗੜ੍ਹ (ਸਾਰਾ ਯਹਾਂ): ਭਾਰਤ ਸਰਕਾਰ ਨੇ ਪੰਜਾਬ ਅਤੇ ਹਰਿਆਣਾ ‘ਚ ਝੋਨੇ ਦੀ ਖਰੀਦ 3 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ।ਹੁਣ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋ ਜਾਏਗੀ।ਕੇਂਦਰ ਦੇ ਇਸ ਫੈਸਲੇ ਦਾ ਮੁੱਖ ਮੰਤਰੀ ਚੰਨੀ ਨੇ ਸਵਾਗਤ ਕੀਤਾ ਹੈ।

ਇਸ ਸਬੰਧ ਵਿੱਚ ਮੁੱਖ ਮੰਤਰੀ ਚੰਨੀ ਨੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਸਲਾਹ ਦੇਣ ਲਈ ਅਤੇ ਉਨ੍ਹਾਂ ਦੇ ਤੁਰੰਤ ਨਿੱਜੀ ਦਖ਼ਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਹੁਣ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕਿਸਾਨਾਂ ਦੀ ਸੰਤੁਸ਼ਟੀ ਲਈ ਸਹਾਇਕ ਸਿੱਧ ਹੋਵੇਗਾ। 
  
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਸੀ।ਖਾਸ ਤੌਰ ‘ਤੇ, ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ, ਭਾਰਤ ਸਰਕਾਰ ਨੇ ਝੋਨੇ ਦੀ ਖਰੀਦ 1 ਅਕਤੂਬਰ, ਨਿਰਧਾਰਤ ਮਿਤੀ 11 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ, ਜਿਸ ਨਾਲ ਕਿਸਾਨਾਂ ਵਿੱਚ ਬੇਲੋੜੀ ਨਾਰਾਜ਼ਗੀ ਅਤੇ ਭੰਬਲਭੂਸਾ ਪੈਦਾ ਹੋ ਗਿਆ ਸੀ। 


ਇਸ ਤੋਂ ਪਹਿਲਾਂ ਸਰਕਾਰ ਨੇ 11 ਅਕਤੂਬਰ ਤੋਂ ਝੋਨਾ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਦੋਵਾਂ ਰਾਜਾਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਆ ਚੁੱਕੀ ਹੈ। ਦੋਵਾਂ ਸੂਬਿਆਂ ਦੇ ਕਿਸਾਨ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਸੀ।


ਸਰਕਾਰ ਨੇ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਫਸਲ ਵਿੱਚ ਉੱਚ ਨਮੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਤੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।

ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਹਾਲ ਹੀ ਵਿੱਚ ਮੀਂਹ ਪੈਣ ਕਾਰਨ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਤਾਜ਼ੀ ਆਮਦ ਵਿੱਚ ਨਮੀ ਦੀ ਮਾਤਰਾ ਮਨਜ਼ੂਰ ਸੀਮਾ ਤੋਂ ਵਧੇਰੇ ਹੈ।


ਰਾਜ ਸਰਕਾਰ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ, “ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਸਟਾਕ ਨੂੰ ਸਵੀਕਾਰ ਕਰਨ ਲਈ ਐਮਐਸਪੀ ਦੇ ਅਧੀਨ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।”  ਰਾਜ ਸਰਕਾਰਾਂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਝੋਨੇ ਨੂੰ ਸੁਕਾਉਣ ਜੋ ਪਹਿਲਾਂ ਹੀ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਹੋਰ ਉਪਜਾਂ ਨੂੰ ਸੁਕਾਉਣ ਤੋਂ ਬਾਅਦ ਮੰਡੀਆਂ ਵਿੱਚ ਲਿਆਂਦਾ ਜਾਵੇ।

LEAVE A REPLY

Please enter your comment!
Please enter your name here