*ਝੋਨੇ ਦੀ ਖ਼ਰੀਦ ਪ੍ਰਬੰਧਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਐਸਕੇਐਮ ਮਾਨਸਾ ਵੱਲੋਂ ਭੀਖੀ – ਮਾਨਸਾ ਰੋਡ 3 ਘੰਟੇ ਲਈ ਕੀਤਾ ਜਾਮ*

0
56

ਭੀਖੀ 13 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਝੋਨੇ ਦੀ ਖਰੀਦ ਨਾ ਕਰਨ ਅਤੇ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਮੁਕੰਮਲ ਨਾ ਹੋਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ੀ ਲੋਕਾਂ ਵੱਲੋਂ ਭਾਰੀ ਰੋਸ ਵਜੋਂ ਭੀਖੀ ਵਿਖੇ 12 ਤੋਂ 3 ਵਜੇ ਤੱਕ ਸੜਕੀ ਆਵਾਜਾਈ ਠੱਪ ਕੀਤੀ ।ਇਸ ਰੋਸ ਪ੍ਰਦਰਸ਼ਨ ਵਿੱਚ ਭਰਾਤਰੀ ਜਥੇਬੰਦੀਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਆੜਤੀਆ ਅਤੇ ਪੱਲੇਦਾਰ ਯੂਨੀਅਨਾਂ ਨੇ ਵੀ ਸ਼ਮੂਲੀਅਤ ਕੀਤੀ ।ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਉੱਤੇ ਤੰਜ ਕਸਦਿਆਂ ਕਿਹਾ ਕਿ ਮੰਡੀਕਰਨ ਸਿਸਟਮ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਗਿਣੀ ਮਿਥੀ ਸਾਜ਼ਿਸ਼ ਦੇ ਤਹਿਤ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ । ਜਿਸ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।ਕੁੰਭਕਰਨ ਦੀ ਨੀਂਦ ਸੁੱਤੀ ਪੰਜਾਬ ਸਰਕਾਰ ਨੂੰ ਜਗਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਫੌਰੀ ਸੱਦੇ ਉੱਤੇ ਬੰਦ ਕੀਤੀ ਸੜਕੀ ਆਵਾਜਾਈ ਨੂੰ ਆਮ ਲੋਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ।ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿੱਚ ਭਾਰੀ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ । ਇਸ ਸੜਕ ਰੋਕੋ ਪ੍ਰੋਗਰਾਮ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਗੁਰਨਾਮ ਸਿੰਘ ਭੀਖੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਲਖਵੀਰ ਸਿੰਘ ਅਕਲੀਆ, ਜਮਹੂਰੀ ਕਿਸਾਨ ਸਭਾ ਦੇ ਛੱਜੂ ਰਾਮ ਰਿਛੀ, ਬੀਕੇਯੂ ਕਾਦੀਆਂ ਦੇ ਗੁਰਨਾਮ ਸਿੰਘ ਰਾਮਾ, ਗੱਲਾ ਮਜ਼ਦੂਰ ਯੂਨੀਅਨਦੇ ਗੁਰਦੀਪ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਕਰਨੈਲ ਸਿੰਘ ਭੀਖੀ, ਪ੍ਰਗਤੀਸ਼ੀਲ ਇਲੈਕਟਰੀਸ਼ਨ ਦੁਕਾਨਦਾਰ ਯੂਨੀਅਨ ਦੇ ਧਰਮਪਾਲ, ਮੈਡੀਕਲ ਐਸੋਸੀਏਸ਼ਨ ਦੇ ਸੱਤਪਾਲ ਰਿਛੀ, ਇਫਟੂ ਦੇ ਦਿਨੇਸ਼ ਕੁਮਾਰ, ਬੀਕੇਯੂ ਏਕਤਾ ਬੁਰਜ ਗਿੱਲ ਦੇ ਰਾਜ ਸਿੰਘ ਅਲੀਸ਼ੇਰ, ਸੈਲਰ ਮਾਲਕ ਯੂਨੀਅਨ ਦੇ ਪੰਕਜ ਆਦਿ ਨੇ ਸੰਬੋਧਨ ਕੀਤਾ ਅਤੇ ਆੜ੍ਹਤੀਆ ਐਸੋਸੀਏਸ਼ਨ ਭੀਖੀ ਦੇ ਸੁਰੇਸ਼ ਕੁਮਾਰ ਨੇ ਸਾਰੇ ਸਾਥੀਆਂ ਦਾ ਸੱਦੇ ‘ਤੇ ਪੁੱਜਣ ‘ਤੇ ਧੰਨਵਾਦ ਕੀਤਾ।

NO COMMENTS