*ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਇੰਟਰ ਸਟੇਟ ਨਾਕਿਆਂ ’ਤੇ ਪੂਰੀ ਤਰ੍ਹਾਂ ਚੌਕਸੀ ਰੱਖਣ ਦੇ ਆਦੇਸ਼ ਜਾਰੀ*

0
61

ਸਰਦੂਲਗੜ੍ਹ/ਮਾਨਸਾ, 09 ਅਕਤੂਬਰ : (ਸਾਰਾ ਯਹਾਂ/ਮੁੱਖ ਸੰਪਾਦਕ )
ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਇੰਟਰ ਸਟੇਟ ਨਾਕਿਆਂ ’ਤੇ ਪੂਰੀ ਤਰ੍ਹਾਂ ਚੌਕਸੀ ਵਰਤੀ ਜਾਵੇ, ਤਾਂ ਜੋ ਦੂਜੇ ਰਾਜਾਂ ਤੋਂ ਪੰਜਾਬ ਅੰਦਰ ਝੋਨਾ ਨਾ ਪਹੁੰਚੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਏ.ਡੀ.ਜੀ.ਪੀ. ਪੰਜਾਬ ਡਾ. ਨਰੇਸ਼ ਕੁਮਾਰ ਅਰੋੜਾ ਵੱਲੋਂ ਸਰਦੂਲਗੜ੍ਹ-ਸਿਰਸਾ ਰੋਡ ’ਤੇ ਪਿੰਡ ਝੰਡਾ ਖੁਰਦ ਵਿਖੇ ਲੱਗੇ ਇੰਟਰ ਸਟੇਟ ਨਾਕੇ ਦਾ ਦੌਰਾ ਕਰਦਿਆਂ ਕੀਤਾ।
ਏ.ਡੀ.ਜੀ.ਪੀ. ਪੰਜਾਬ ਨੇ ਕਿਹਾ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਝੋਨੇ ਨੂੰ ਰੋਕਣ ਲਈ ਪੰਜਾਬ ਪੁਲਿਸ ਅਤੇ ਮੰਡੀ ਬੋਰਡ ਦੇ ਮੁਲਾਜ਼ਮਾਂ ਦੀ ਤਾਇਨਾਤੀ ਕਰਕੇ 10 ਜ਼ਿਲਿ੍ਹਆਂ ਵਿੱਚ ਕਰੀਬ 80 ਨਾਕੇ ਲਗਾਏ ਗਏ ਹਨ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਦੂਸਰੇ ਰਾਜਾਂ ਤੋਂ ਗੈਰ ਕਾਨੂੰਨੀ ਝੋਨਾ ਪੰਜਾਬ ਵਿੱਚ ਦਾਖਿਲ ਨਹੀ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸਾਰਾ ਰਿਕਾਰਡ ਆਨ-ਲਾਇਨ ਚੜ੍ਹਿਆ ਹੋਇਆ ਹੈ ਜਿਨ੍ਹਾਂ ਕਿਸਾਨਾਂ ਦਾ ਰਿਕਾਰਡ ਪੋਰਟਲ ’ਤੇ ਚੜਿਆ ਹੋਇਆ ਹੈ ਉਨ੍ਹਾਂ ਨੂੰ ਨਹੀ ਰੋਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਐਸ.ਐਸ.ਪੀ. ਮਾਨਸਾ ਡਾ. ਨਾਨਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਗੈਰ-ਕਾਨੂੰਨੀ ਢੰਗ ਨਾਲ ਦੂਜੇ ਰਾਜਾਂ ਤੋਂ ਜ਼ਿਲ੍ਹੇ ਦੀ ਹਦੂਦ ਅੰਦਰ ਝੋਨਾ ਲਿਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।  
ਇਸ ਮੌਕੇ ਐਸ.ਪੀ (ਡੀ) ਬਾਲ ਕ੍ਰਿਸ਼ਨ, ਡੀ.ਐਸ.ਪੀ. ਸਰਦੂਲਗੜ੍ਹ ਪ੍ਰਿਤਪਾਲ ਸਿੰਘ ਅਤੇ ਐਸ.ਐਚ.ਓ ਬਿਕਰਮਜੀਤ ਸਿੰਘ ਮੋਜੂਦ ਸਨ।

NO COMMENTS