ਮਾਨਸਾ, 12 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ ):
ਡਿਪਟੀ ਕਮਿਸ਼ਨਰ ਸ੍ਰੀ ਪਰਵੀਰ ਸਿੰਘ ਦੇ ਦਿਸ਼ਾਂ—ਨਿਰਦੇਸ਼ਾਂ ’ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਵੱਖ—ਵੱਖ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡਾਂ ਵਿਚ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਦੀ ਲੜੀ ਤਹਿਤ ਖੇਤੀਬਾੜੀ ਅਫ਼ਸਰ ਡਾ. ਮਨੋਜ ਕੁਮਾਰ ਦੀ ਰਹਿਨੁਮਾਈ ਵਿਚ ਬਲਾਕ ਝੁਨੀਰ ਦੇ ਪਿੰਡ ਘੁਰਕਣੀ ਵਿਖੇ ਕਿਸਾਨ ਸਿਖਲਾਈ ਕਂੈਪ ਲਗਾਇਆ ਗਿਆ, ਜਿਸ ਵਿੱਚ ਲਗਭਗ 30 ਕਿਸਾਨਾਂ ਨੇ ਭਾਗ ਲਿਆ। Ç
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ੍ਰੀ ਮਨਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਨੇ ਜਿੱਥੇ ਕਿਸਾਨਾਂ ਨੂੰ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ, ਉਥੇ ਸ੍ਰੀ ਕਮਲਪ੍ਰੀਤ ਸਿੰਘ, ਏ.ਟੀ.ਐਮ. ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਅਤੇ ਵਾਤਾਵਰਣ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 4 ਮੋਬਾਇਨ ਵੈਨਾ ਲਗਾਤਾਰ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਬੱਚਿਆਂ ਦੇ ਭਾਸ਼ਣ, ਪੇਟਿੰਗ ਅਤੇ ਡਿਬੇਟ ਮੁਕਾਬਲੇ ਕਰਵਾ ਕੇ ਜਾਗਰੂਕਤਾ ਪੈਦਾ ਕਰਨ ਦੇ ਨਾਲ—ਨਾਲ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਵਾਇਆ ਜਾ ਸਕੇ।