*ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ- ਜਸਲੀਨ ਧਾਲੀਵਾਲ *

0
10

 ਬੁਢਲਾਡਾ18 ਅਕਤੂਬਰ (ਸਾਰਾ ਯਹਾਂ/ਮਹਿਤਾ ਅਮਨ)

ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ’ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਡਾ. ਹਰਵਿੰਦਰ ਸਿੰਘ ਸਿੱਧੂ  ਨੇ ਦੱਸਿਆ ਕਿ ਪਿੰਡਾਂ ਵਿਚ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਦੀ ਲੜੀ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਲੀਨ ਕੌਰ ਧਾਲੀਵਾਲ ਨੇ  ਬਲਾਕ ਬੁੱਢਲਾਡਾ ਦੇ ਪਿੰਡ ਪਿੱਪਲੀਆਂ ਵਿਖੇ  ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਲਗਭਗ 50 ਕਿਸਾਨਾਂ ਨੇ ਭਾਗ ਲਿਆ। 

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ੍ਰੀ ਗੁਰਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਜਿੱਥੇ ਕਿਸਾਨਾਂ ਨੂੰ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ,   ਪਿੰਡ ਪਿੱਪਲੀਆਂ ਦੀ ਨਵੀਂ ਚੁਣੀ ਗਈ  ਪੰਚਾਇਤ ਸਰਪੰਚ ਕਿਰਨਜੀਤ ਕੌਰ ,ਨਿਰਮਲ ਸਿੰਘ ਮੈਂਬਰ ,ਰਣਜੀਤ ਸਿੰਘ ਸੋਨੀ ਮੈਂਬਰ, ਸੰਦੀਪ ਸਿੰਘ ,ਪੁਰਸ਼ੋਤਮ ਸਿੰਘ, ਨਿਰਮਲ ਸਿੰਘ ਸਾਬਕਾ ਸਰਪੰਚ ਜਸਬੀਰ ਸਿੰਘ ਐਕਸ ਪੰਚ ਜਗਤਾਰ ਸਿੰਘ ਹਾਜ਼ਰ ਸਨ। ਸਰਪੰਚ ਕਿਰਨਜੀਤ ਕੌਰ ਨੇ ਪੂਰਾ ਵਿਸ਼ਵਾਸ ਦਿਵਾਇਆ ਕਿ ਪਿੰਡ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਇਆ ਜਾਵੇਗੀ ਤੇ ਜਿੱਥੇ ਜਮੀਨ ਦੀ ਉਪਜਾਊ  ਸ਼ਕਤੀ ਘਟਦੀ ਹੈ ਉਥੇ ਮਨੁੱਖ ਬਿਮਾਰੀਆਂ ਤੋਂ ਰਹਿਤ ਰਹਿੰਦਾ ਹੈ ਖੇਤੀਬਾੜੀ ਵਿਭਾਗ ਤੇ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਦੇਵਾਂਗੇ, ਸ੍ਰੀ ਜਗਨ ਨਾਥ ਸਬ- ਇੰਸਪੈਕਟਰ ,ਨੇ ਪੰਚਾਇਤ ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ 

ਨੇ ਦੱਸਿਆ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਵਾਇਆ ਜਾ ਸਕੇ।

NO COMMENTS