*ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਪ੍ਰਥਾ ਤੋਂ ਰੋਕਣ ਲਈ ਜ਼ਿਲ੍ਹੇ ਦੇ ਪਿੰਡਾਂ ਵਿਚ ਕੀਤਾ ਜਾ ਰਿਹੈ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ-ਮੁੱਖ ਖੇਤੀਬਾੜੀ ਅਫ਼ਸਰ*

0
25

ਮਾਨਸਾ, 29 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ ): ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਉਪ ਮੰਡਲ ਮੈਜਿਸਟਰੇਟ ਮਾਨਸਾ ਸ੍ਰੀ ਪ੍ਰਮੋਦ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ,ਮਾਨਸਾ ਡਾ.ਮਨੋਜ਼ ਕੁਮਾਰ ਦੀ ਰਹਿਨੁਮਾਈ ਵਿਚ ਬਲਾਕ ਮਾਨਸਾ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਬਲਾਕ ਮਾਨਸਾ ਦੇ 3 ਪਿੰਡਾਂ ਮਲਕਪੁਰ, ਖਿਆਲਾ ਖੁਰਦ ਅਤੇ ਗੇਹਲੇ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ। ਪਿੰਡ ਮਲਕਪੁਰ ਅਤੇ ਖਿਆਲਾ ਖੁਰਦ ਵਿਖੇ ਡਾ.ਸੁਖਜਿੰਦਰ ਸਿੰਘ ਖੇਤੀਬੜੀ ਵਿਕਾਸ ਅਫਸਰ ਅਤੇ ਸ੍ਰੀ ਗੁਰਬਖਸ਼ ਸਿੰਘ ਖੇਤੀਬਾੜੀ ਉਪ ਨਿਰੀਖਕ, ਪਿੰਡ ਗੇਹਲੇ ਵਿਖੇ ਡਾ.ਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਸ੍ਰੀ ਦਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਵੱਲੋਂ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਯੋਗ ਨਿਪਟਾਰੇ ਦੇ ਵੱਖ ਵੱਖ ਤਰੀਕਿਆਂ ਤੋਂ ਜਾਣੂ ਕਰਵਾਇਆ।
ਖੇਤੀ ਮਾਹਿਰਾਂ ਵੱਲੋਂ ਸਿਖਲਾਈ ਕੈਂਪਾਂ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹੀ ਬੀਜੀਆਂ ਜਾਣ, ਅਤੇ ਖੇਤ ਵਿੱਚ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਸਮਾਰਟ ਸੀਡਰ ਜਾਂ ਸਰਫੇਸ ਸੀਡਰ ਦੀ ਵਰਤੋਂ ਕਰਕੇ ਪਰਾਲੀ ਦਾ ਢੁਕਵਾਂ ਹੱਲ ਕੀਤਾ ਜਾ ਸਕਦਾ ਹੈ। ਝੋਨੇ ਦੀ ਫਸਲ ਰਾਹੀਂ ਧਰਤੀ ਵਿੱਚੋਂ ਪ੍ਰਾਪਤ ਕੀਤੇ ਖੁਰਾਕੀ ਤੱਤਾਂ ਵਿੱਚੋਂ 25 ਫ਼ੀਸਦੀ ਨਾਈਟਰੋਜਨ/ਫਾਸਫੋਰਸ, 50 ਫ਼ੀਸਦੀ ਗੰਧਕ ਅਤੇ 75 ਫ਼ੀਸਦੀ ਪੋਟਾਸ਼ ਤੱਤ ਪਰਾਲੀ ਵਿੱਚ ਵੀ ਰਹਿ ਜਾਂਦੇ ਹਨ, ਜਿਸ ਕਰਕੇ ਕਿਸਾਨ ਆਪਣੀ ਜ਼ਮੀਨ ਲਈ ਪ੍ਰਤੀ ਟਨ ਨਾੜ ਵਿੱਚੋਂ 4 ਤੋਂ 5.5 ਕਿਲੋ ਨਾਈਟਰੋਜਨ 2 ਤੋਂ 2.5 ਕਿਲੋ ਫਾਸਫੋਰਸ, 15 ਤੋਂ 25 ਕਿਲੋ ਪੋਟਾਸ਼, 1.2 ਕਿਲੋ ਗੰਧਕ ਅਤੇ 400 ਕਿਲੋ ਜੈਵਿਕ ਕਾਰਬਨ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਸਿਹਤ ਦਾ ਨੁਕਾਸਨ ਹੋ ਰਿਹਾ ਹੈ ਉੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਜਿਸ ਨਾਲ ਸਾਂਹ ਰੋਗ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ 05 ਅਕਤੂਬਰ 2023 ਨੂੰ ਨਵੀਂ ਦਾਣਾ ਮੰਡੀ ਮਾਨਸਾ ਵਿਖੇ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਵੱਧ ਤੋਂ ਵੱਧ ਹਾਜਿਰ ਹੋ ਕੇ ਸਾਇੰਸਦਾਨਾਂ ਵੱਲੋਂ ਵੱਖ ਵੱਖ ਫਸਲਾਂ ਸਬੰਧੀ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਦਾ ਲਾਹਾ ਲੈਣ ਦੀ ਅਪੀਲ ਕੀਤੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਜਿਵੇਂ ਕਿ ਪੇਰੋਂ, ਬਹਾਦਰਪੁਰ, ਰਾਮਾਨੰਦੀ, ਕੋਟੜਾ ਕਲਾਂ ਵਿਖੇ ਵੀ ਕਿਸਾਨ ਸਿਖਲਾਈ ਕੈਂਪ ਲਗਾਏ ਗਏ।

NO COMMENTS