*ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵੈਰੀਫਿਕੇਸ਼ਨ ਕਰਵਾਉਣ ਸਰਕਾਰ ਨੇ ਜਾਰੀ ਕੀਤੀ ਆਖਰੀ ਤਰੀਕ*

0
17

14 ਸਤੰਬਰ (ਸਾਰਾ ਯਹਾਂ/ਬਿਊਰੋ ਨਿਊਜ਼) ਫਾਜਿਲਕਾ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹੜੇ ਕਿਸਾਨਾਂ ਦੀ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵੈਰੀਫਿਕੇਸ਼ਨ ਬਕਾਇਆ ਹੈ, ਉਹ ਆਪਣੇ ਪਿੰਡ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਜਾਂ ਬਲਾਕ

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸੰਦੀਪ ਰਿਣਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਤੀ ਹੇਠ ਨੀਵੇਂ ਹੋ ਰਹੇ ਪਾਣੀ ਦੇ ਪੱਧਰ ਨੂੰ ਠੱਲ ਪਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਪੰਜਾਬ ਸਰਕਾਰ ਦੀ ਅਹਿਮ ਸਕੀਮ ਹੈ। ਕਿਸਾਨਾਂ ਨੂੰ ਇਸ ਸਕੀਮ ਸਬੰਧੀ ਉਤਸ਼ਾਹਿਤ ਕਰਨ ਲਈ 1500 ਰੁਪਏ/ ਏਕੜ ਦੀ ਪ੍ਰੋਤਸਾਹਨ ਰਾਸ਼ੀ ਸਰਕਾਰ ਵੱਲੋ ਦਿੱਤੀ ਜਾ ਰਹੀ ਹੈ।

ਉਨ੍ਹਾਂ ਦਸਿਆ ਕਿ ਫਾਜਿਲਕਾ ਜਿਲ੍ਹੇ ਵਿੱਚ ਪੋਰਟਲ ਤੇ 7139 ਕਿਸਾਨਾਂ ਵੱਲੋਂ 78558 ਏਕੜ ਰਕਬਾ ਰਜਿਸਟਰ ਕੀਤਾ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਦੂਜੀ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ ਅਤੇ ਇਸਦੀ ਅੰਤਿਮ ਮਿਤੀ 15 ਸਤੰਬਰ 2024 ਹੈ ।

 ਫਾਜਿਲਕਾ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹੜੇ ਕਿਸਾਨਾਂ ਦੀ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵੈਰੀਫਿਕੇਸ਼ਨ ਬਕਾਇਆ ਹੈ, ਉਹ ਆਪਣੇ ਪਿੰਡ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਜਾਂ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ ਦੇ ਦਫਤਰ ਨਾਲ ਰਾਬਤਾ ਕਰਨ ਤਾਂ ਜੋ ਸਬੰਧਤ ਕਿਸਾਨ ਦੀ ਵੈਰੀਫਿਕੇਸ਼ਨ ਕਰਵਾਈ ਜਾ ਸਕੇ।

ਉਨ੍ਹਾਂ ਕਿਹਾ ਕਿ 15 ਸਤੰਬਰ 2024 ਤੋਂ ਬਾਅਦ ਝੋਨੇ ਦੀ ਸਿੱਧੀ ਬਿਜਾਈ ਦੀ ਵੈਰੀਫਿਕੇਸ਼ਨ ਸਬੰਧੀ ਪੋਰਟਲ ਬੰਦ ਹੋ ਜਾਵੇਗਾ। ਵੈਰੀਫਿਕੇਸ਼ਨ ਨਾ ਹੋਣ ਦੀ ਸੂਰਤ ਵਿੱਚ ਕਿਸਾਨ ਇਸ ਸਕੀਮ ਦੀ ਪ੍ਰੋਤਸਾਹਨ ਰਾਸ਼ੀ ਦਾ ਲਾਭ ਪ੍ਰਾਪਤ ਨਹੀਂ ਕਰ ਸਕਦਾ। ਇਸ ਲਈ ਜੇ ਕਿਸਾਨ ਦੀ ਜ਼ਮੀਨ ਦੀ ਸਿੱਧੀ ਬਿਜਾਈ ਸਬੰਧੀ ਵੈਰੀਫਿਕੇਸ਼ਨ ਬਕਾਇਆ ਹੈ ਤਾਂ ਉਹ ਤੈਅ ਮਿਤੀ ਤੋ ਪਹਿਲਾ-ਪਹਿਲਾ ਆਪਣੇ ਪਿੰਡ ਦੇ ਸਿੱਧੀ ਬਿਜਾਈ ਸਬੰਧੀ ਵੈਰੀਫਿਕੇਸ਼ਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਗਏ ਵੈਰੀਫਾਇਰ ਪਾਸੋ ਜ਼ਮੀਨ ਦੀ ਤਸਦੀਕ ਜਰੂਰ ਕਰਵਾਉਣ।

NO COMMENTS