*ਟਰਾਈਡੈਂਟ ਵੱਲੋਂ ਕਰਵਾਏ ਜਾ ਰਹੇ ਮੁਫ਼ਤ ਕਿੱਤਾ ਮੁਖੀ ਕੋਰਸ ਦਾ ਜ਼ਿਲ੍ਹਾ ਮਾਨਸਾ*

0
113

ਮਾਨਸਾ, 17 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ):: ਟ੍ਰਾਈਡੈਂਟ ਇੰਡਸਟ੍ਰੀਜ਼ ਲਿਮਿਟਿਡ, ਬਰਨਾਲਾ ਵੱਲੋਂ ਦੀਨ ਦਯਾਲ ਉਪਾਧਿਆਇ ਗ੍ਰਾਮੀਣ ਕੌਸ਼ਲ ਯੋਜਨਾ ਸਕੀਮ ਅਧੀਨ ਜ਼ਿਲ੍ਹਾ ਮਾਨਸਾ, ਬਰਨਾਲਾ, ਬਠਿੰਡਾ, ਸੰਗਰੂਰ ਅਤੇ ਫਾਜ਼ਿਲਕਾ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ, ਜਿਸ ਦਾ ਜ਼ਿਲ੍ਹਾ ਮਾਨਸਾ ਦੇ ਬੇਰੁਜ਼ਗਾਰ ਨੌਜਵਾਨ ਲਾਹਾ ਲੈ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਟਰਾਈਡੈਂਟ ਵੱਲੋਂ ਤਿੰਨ ਤੋਂ ਚਾਰ ਮਹੀਨੇ ਦੀ ਮੁਫਤ ਰਿਹਾਇਸ਼ੀ ਟ੍ਰੇਨਿੰਗ ਰਿੰਗ ਫਰੇਮ ਟੇਂਟਰ, ਸਿਉਇੰਗ ਮਸ਼ੀਨ ਆਪਰੇਟਰ ਅਤੇ ਚੈਕਰ/ਪੈਕਰ ਕੋਰਸਾਂ ਵਿੱਚ ਦਿੱਤੀ ਜਾ ਰਹੀ ਹੈ। ਹੁਣ ਤੱਕ ਸੈਂਕੜੇ ਹੀ ਨੌਜਵਾਨਾਂ ਨੇ ਇਸ ਸਕੀਮ ਦਾ ਲਾਭ ਉਠਾ ਕੇ ਨੌਕਰੀ ਪ੍ਰਾਪਤ ਕੀਤੀ ਹੈ ਅਤੇ ਆਪਣੇ ਤੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ।
ਇਸ ਪ੍ਰੋਗਰਾਮ ਅਧੀਨ 18 ਤੋਂ 35 ਸਾਲ ਦੇ ਘੱਟੋ ਘੱਟ 10ਵੀਂ ਪਾਸ ਮੁੰਡੇ ਅਤੇ ਕੁੜੀਆਂ ਟਰੇਨਿੰਗ ਪ੍ਰਾਪਤ ਕਰ ਸਕਦੇ ਹਨ। ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਇੰਡਸਟਰੀ ਵੱਲੋਂ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ। ਟ੍ਰੇਨਿੰਗ ਦੌਰਾਨ ਉਮੀਦਵਾਰਾਂ ਨੂੰ ਮੁਫ਼ਤ ਰਹਿਣਾ ਅਤੇ ਖਾਣਾ-ਪੀਣਾ ਵੀ ਦਿੱਤਾ ਜਾਵੇਗਾ।
ਇਸ ਸਿਖਲਾਈ ਦਾ ਮੰਤਵ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਤੇ ਆਤਮ-ਨਿਰਭਰ ਬਨਾਉਣਾ ਹੈ। ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 9878997334, 9878998658 ’ਤੇ ਸੰਪਰਕ ਕਰ ਸਕਦੇ ਹਨ ਅਤੇ ਸ਼ਨੀਵਾਰ ਮਿਤੀ 21 ਜਨਵਰੀ ਸਵੇਰੇ 9:30 ਵਜੇ ਟ੍ਰਾਈਡੈਂਟ ਇੰਡਸਟ੍ਰੀਜ਼ ਲਿਮ, ਧੌਲਾ, ਜ਼ਿਲ੍ਹਾ ਬਰਨਾਲਾ ਵਿਖੇ ਸਾਰੇ ਸਰਟੀਫਿਕੇਟ ਅਤੇ ਤਿੰਨ ਫੋਟੋਆਂ ਲੈ ਕੇ ਜਾ ਸਕਦੇ ਹਨ।    

LEAVE A REPLY

Please enter your comment!
Please enter your name here