
ਚੰਡੀਗੜ੍ਹ 25, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਦੀ ਟਰੈਕਟਰ ਪਰੇਡ ਵਿੱਚ ਅੜਿੱਕੇ ਪੈਦਾ ਕਰਨ ਲਈ ਅਲੋਚਨਾ ਕੀਤੀ।ਹਰਸਿਮਰਤ ਨੇ ਕਿਹਾ ਕਿ “ਪਾਣੀ ਦੀਆਂ ਤੋਪਾਂ, ਅੱਥਰੂ ਗੈਸ ਅਤੇ ਐਨਆਈਏ ਦੇ ਮਾਮਲਿਆਂ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਟਰੈਕਟਰ ਪਰੇਡ ਲਈ ਕਿਸਾਨਾਂ ਨੂੰ ਡੀਜ਼ਲ ਦੀ ਸਪਲਾਈ ਨਾ ਕਰਨ ਦਾ ਫੈਸਲਾ ਜ਼ੁਲਮ ਹੈ।ਅਜਿਹੇ ਜ਼ੁਲਮ ਕਿਸਾਨਾਂ ਨੂੰ ਅੰਦੋਲਨ ਪ੍ਰਤੀ ਵਧੇਰੇ ਦ੍ਰਿੜਤਾ ਪੈਦਾ ਕਰਨਗੇ।”
ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ 17 ਸਤੰਬਰ ਨੂੰ ਕੇਂਦਰੀ ਕੈਬਨਿਟ ਵਿੱਚ ਫੂਡ ਪ੍ਰੋਸੈਸਿੰਗ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਇਹ ਕੱਦਮ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਹਿਮਾਇਤ ਸੀ।
