-ਟਰੱਕ ਮੁਰੰਮਤ ਕਰਨ ਵਾਲੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਖੁੱਲ੍ਹਣਗੀਆਂ

0
86

ਮਾਨਸਾ, 17 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਮਾਨਸਾ ਅੰਦਰ ਟਰੱਕ ਮੁਰੰਮਤ ਕਰਨ ਵਾਲੀਆਂ ਦੁਕਾਨਾਂ ਜੋ ਹਾਈਵੇਅ ਅਤੇ ਪੈਟਰੋਲ ਪੰਪਾਂ ਤੇ ਸਥਿਤ ਹਨ ਨੂੰ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਖੇਤੀਬਾੜੀ ਮਸ਼ੀਨਰੀ ਦੀਆਂ ਦੁਕਾਨਾਂ ਜਿਸ ਵਿਚ ਟਰੈਕਟਰ ਬਣਾਉਣ ਵਾਲੇ ਯੂਨਿਟ ਸ਼ਾਮਲ ਨਹੀਂ ਹਨ ਨੂੰ ਵੀ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹਣ ਦੀ ਆਗਿਆ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਆਮ ਜਨ ਜੀਵਨ ਦੀ ਸੁਰੱਖਿਆ ਵਾਸਤੇ ਜ਼ਿਲ੍ਹਾ ਮਾਨਸਾ ਦਾ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫਿਊ ਲਗਾਇਆ ਗਿਆ ਹੈ। ਕਰਫਿਊ ਦੌਰਾਨ ਖੇਤੀਬਾੜੀ ਨਾਲ ਸਬੰਧਤ ਜਰੂਰੀ ਵਸਤਾਂ, ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਖੇਤੀਬਾੜੀ ਨਾਲ ਸਬੰਧਤ ਕੰਮਾਂ ਵਿਚ ਢਿੱਲ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਕੰਮਾਂ ਲਈ ਸਬੰਧਤ ਅਤੇ ਸਬੰਧਤ ਕੰਮਾਂ ਲਈ ਕਰਫਿਊ ਪਾਸ ਜਾਰੀ 

LEAVE A REPLY

Please enter your comment!
Please enter your name here