*ਟਿਊਬਵੈੱਲ ਦਾ ਟ੍ਰਾਂਸਫਾਰਮਰ ਚੋਰੀ ਕਰਨ ਆਏ ਦੋ ਨੌਜਵਾਨਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ,  ਇੱਕ ਦੀ ਮੌਤ*

0
327

ਮਾਨਸਾ, 23 ਜੁਲਾਈ:-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮਾਨਸਾ ਵਿੱਚ ਟਿਊਬਵੈੱਲ ਦਾ ਟ੍ਰਾਂਸਫਾਰਮਰ ਚੋਰੀ ਕਰਨ ਆਏ ਦੋ ਨੌਜਵਾਨਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪਿੰਡ ਅਨੂਪਗੜ੍ਹ ਮਾਖਾ ਦੇ ਖੇਤਾਂ ‘ਚ ਰਾਤ ਸਮੇਂ ਦੋ ਨੌਜਵਾਨ ਟ੍ਰਾਂਸਫਾਰਮਰ ਚੋਰੀ ਕਰ ਰਹੇ ਸਨ। ਜਦੋਂ ਪਿੰਡ ਦੇ ਲੋਕਾਂ ਨੂੰ ਸੂਚਨਾ ਮਿਲੀ ਤਾਂ ਉਹ ਮੌਕੇ ‘ਤੇ ਪਹੁੰਚੇ। ਇਸ ਤੋਂ ਬਾਅਦ ਲੋਕਾਂ ਨੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਤੋਂ ਥੋੜ੍ਹੀ ਦੇਰ ਬਾਅਦ ਉਸ ਦੀ ਮੌਤ ਹੋ ਗਈ। 

 ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਲੋਕਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਕੁੱਟਮਾਰ ਦੀ ਨਾਲ ਨਹੀਂ ਬਲਕਿ ਨਸ਼ੇ ਕਾਰਨ ਹੋਈ ਹੈ। ਕਿਉਂਕਿ ਉਹ ਬਹੁਤ ਸ਼ਰਾਬੀ ਸੀ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੌਜਵਾਨਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

NO COMMENTS