
ਮੋਗਾ02 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਟਿੱਕਟੌਕ ਸਟਾਰ ਨੂਰ ਅਤੇ ਉਸ ਦੇ ਪਿਤਾ ਨੂੰ ਵੀ ਕੋਰੋਨਾਵਾਇਰਸ ਨੇ ਆਪਣੀ ਲਪੇਟ ‘ਚ ਲੈ ਲਿਆ ਹੈ। ਅਸਲ ਵਿਚ ਨੂਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਰੱਖੜੀ ਵਾਲੇ ਦਿਨ ਰੱਖੜੀ ਬੰਨ੍ਹਣ ਦਾ ਸਮਾਂ ਮੰਗਿਆ ਸੀ। ਪਰ ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੇ ਸੰਦੇਸ਼ ਤੋਂ ਬਾਅਦ ਉਨ੍ਹਾਂ ਨੇ ਦੋ ਵਾਰ ਆਪਣਾ ਕੋਰੋਨਾ ਟੈਸਟ ਕਰਵਾਇਆ ਤੇ ਦੋਵੇਂ ਵਾਰ ਉਹ ਪੌਜ਼ੇਟਿਵ ਮਿਲੇ ਹਨ।
ਇਸ ਗੱਲ ਦੀ ਪੁਸ਼ਟੀ ਮੋਗਾ ਸਿਵਲ ਸਰਜਨ ਅਮਰਪ੍ਰੀਤ ਕੌਰ ਬਾਜਵਾ ਨੇ ਕੀਤੀ ਹੈ।
