
ਨਵੀਂ ਦਿੱਲੀ 07,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚੋਂ ਮਾੜੀ ਖਬਰ ਆਈ ਹੈ। ਅੱਜ ਟਿਕਰੀ ਬਾਰਡਰ ਉੱਪਰ ਇੱਕ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। ਹਰਿਆਣਾ ਦੇ ਬਹਾਦੁਰਗੜ੍ਹ ‘ਚ ਅੰਦੋਲਨਕਾਰੀ ਕਿਸਾਨ ਖੁਦਕੁਸ਼ੀ ਕਰ ਲਈ। ਕਿਸਾਨ ਨੇ ਕਸਾਰ ਸਰਵਿਸ ਰੋਡ ਕੋਲ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ।
ਮ੍ਰਿਤਕ ਕਿਸਾਨ ਦੀ ਪਛਾਣ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਦੇ ਰਹਿਣ ਵਾਲੇ ਰਾਜਬੀਰ ਵਜੋਂ ਹੋਈ ਹੈ। ਰਾਜਬੀਰ ਕਾਫੀ ਦਿਨਾਂ ਤੋਂ ਕਿਸਾਨ ਅੰਦੋਲਨ ‘ਚ ਲੰਗਰ ਦੀ ਸੇਵਾ ‘ਚ ਜੁਟਿਆ ਸੀ। ਰਾਜਬੀਰ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ। ਕਿਸਾਨ ਨੇ ਨੋਟ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਆਖਰੀ ਇੱਛਾ ਸਰਕਾਰ ਨਾਲ ਜਤਾਈ ਹੈ।
ਰਾਜਬੀਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਹੀ ਘਰ ਜਾਣ। ਖੁਦਕੁਸ਼ੀ ਨੋਟ ਵਿੱਚ ਲਿਖਿਆ ਹੈ ਕਿ ਸਰਕਾਰ ਕਿਸਾਨੀ ਦਾ ਖੂਨ ਮੰਗਦੀ ਹੈ ਤੇ ਮੈਂ ਖੂਨ ਦਿੰਦਾ ਹਾਂ।
