
ਲੁਧਿਆਣਾ 12,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਜ਼ਿਲ੍ਹਾ ਲੁਧਿਆਣਾ ਦੇ ਮੇਹਰਬਾਨ ਰੋਡ ‘ਤੇ ਹਾਲਾਤ ਉਸ ਵੇਲੇ ਵਿਗੜ ਗਏ ਜਦੋਂ ਇੱਕ ਟਿੱਪਰ ਦੀ ਲਪੇਟ ਵਿੱਚ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਗੁੱਸੇ ਵਿੱਚ ਲੋਕਾਂ ਨੇ ਟਿੱਪਰ ਨੂੰ ਅੱਗ ਲਗਾ ਦਿੱਤੀ।
ਇਸ ਦੌਰਾਨ ਪੁਲਿਸ ਵੱਲੋਂ ਲੋਕਾਂ ‘ਤੇ ਲਾਠੀਚਾਰਜ ਕੀਤਾ ਗਿਆ ਤਾਂ ਲੋਕਾਂ ਵੱਲੋਂ ਪੱਥਰਬਾਜ਼ੀ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ। ਮੌਕੇ ‘ਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਾਠੀਚਾਰਜ ਹੋਣ ਤੇ ਲੋਕਾਂ ਵੱਲੋਂ ਪੱਥਰਬਾਜ਼ੀ ਦੀ ਘਟਨਾ ਦੀ ਜਾਂਚ ਕਰਨ ਦੀ ਵੀ ਗੱਲ ਕਹੀ।
