*ਟੀਕਾ ਕਰਣ ਦੇ ਨਾਲ ਨਾਲ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ ਦੀ ਵੀ ਲੌੜ -ਸੰਦੀਪ ਘੰਡ*

0
47

ਮਾਨਸਾ 06ਅਪ੍ਰੈਲ (ਸਾਰਾ ਯਹਾਂ/ਬੀਰਬਲ ਧਾਲੀਵਾਲ)ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ ਦੇ ਨਾਲ ਨਾਲ ਕੋਰੋਨਾ ਟੈਸਟ ਕਰਵਾਉਣ ਅਤੇ ਟੀਕਾਕਰਣ ਲਈ ਵੀ ਪਿੰਡਾਂ ਵਿੱਚ ਯੂਥ ਕਲੱਬਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਹਿਾ ਹੈ।ਇਸ ਬਾਰੇ ਜਾਣਕਾਰੀ ਦਿਦਿੰਆ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਅਫਸਰ ਸ਼੍ਰੀ ਸੰਦੀਪ ਸਿੰਘ ਘੰਡ ਨੇ ਦੱਸਿਆ ਕਿ ਪਿਛਲੇ ਸਾਲ ਫਰਵਰੀ ਤੋ ਲੇਕੇ ਹੁੱਣ ਤੱਕ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ ਲਈ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਵੱਧ ਤੋ ਵੱਧ ਲੋਕਾਂ ਨੂੰ ਕੋਰਨਾ ਟੈਸਟ ਕਰਵਾਉਣ ਲਈ ਕਿਹਾ ਜਾ ਰਿਹਾ ਹੈ।ਇਸ ਤੋ ਇਲਾਵਾ ਜਲਦੀ ਹੀ ਕਲੱਬਾਂ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਵਿੱਚ 45 ਸਾਲ ਤੋਂ ਉਪਰ ਦੇ ਹਰ ਨਾਗਰਿਕ ਨੂੰ ਟੀਕਾ ਲਵਾਉਣ ਲਈ ਕੈਂਪ ਵੀ ਲਗਾਏ ਜਾਣਗੇ।ਜਿਸ ਦੀ ਸ਼ਰੂਆਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਅਧਿਕਾਰੀ ਸੰਦੀਪ ਘੰਡ ਅਤੇ ਉਹਨਾਂ ਦੀ ਪਤਨੀ ਡਾ.ਕੁਲਦੀਪ ਕੌਰ ਘੰਡ ਵੱਲੋ ਆਪ ਟੀਕਾ ਲਗਵਾਕੇ ਕੀਤੀ ਗਈ।ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਟੀਕਾ ਲਗਵਾਉਣ ਦੇ ਨਾਲ ਨਾਲ ਮਾਸਕ ਪਹਿਨਣ,ਦੋ ਗਜ ਦੀ ਦੂਰੀ ਬਣਾਈ ਰੱਖਣ ਅਤੇ ਵਾਰ ਵਾਰ ਹੱਥ ਧੋਣ ਅਤੇ ਇਕੱਠ ਨਾ ਕਰਨ ਲਈ ਵੀ ਪ੍ਰਰੇਤਿ ਕੀਤਾ ਜਾ ਰਿਹਾ ਹੈ।

NO COMMENTS