*ਟੀਮ ਦੀ ਨੁਮਾਇੰਦਗੀ ਕਰਨ ਵਾਲੀ ਖਿਡਾਰਨ ਮਨਪ੍ਰੀਤ ਕੌਰ ਦਾ ਸਕੂਲ ਪਹੁੰਚਣ ਤੇ ਸਵਾਗਤ*

0
64

ਮੋੜ 12 ਜਨਵਰੀ (ਸਾਰਾ ਯਹਾਂ/ਬੀਰਬਲ ਧਾਲੀਵਾਲ)

ਬੀਤੇ ਦਿਨੀਂ 67 ਵੀਆ ਰਾਸ਼ਟਰੀ ਪੱਧਰ  ਸਕੂਲ ਖੇਡਾਂ ਅੰਡਰ 17 ਕੁੜੀਆਂ ਨੈਸ਼ਨਲ ਸਟਾਈਲ ਕਬੱਡੀ ਰਾਜਸਥਾਨ ਵਿਖੇ ਹੋਈਆ।

         ਇਹਨਾ ਖੇਡਾਂ ਵਿੱਚ ਪੰਜਾਬ ਦੀਆਂ ਧੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਾਸ਼ਟਰ ਪੱਧਰ ਉੱਪਰ ਦੂਜਾ ਸਥਾਨ ਪ੍ਰਾਪਤ ਕੀਤਾ।

    ਇਹਨਾ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਦੀ ਖਿਡਾਰਨ ਮਨਪ੍ਰੀਤ ਕੌਰ ਨੇ ਪੰਜਾਬ ਟੀਮ ਦੀ ਨੁਮਾਇੰਦਗੀ ਕੀਤੀ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਖਿਡਾਰਨ ਨੂੰ ਸਕੂਲ ਪਹੁੰਚਣ ਉਪਰੰਤ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਸਮੂਹ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਖਿਡਾਰਣ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਵਧਾਈਆਂ ਦਿੱਤੀਆਂ।

      ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਹਰਜਿੰਦਰ ਸਿੰਘ ਜੋਨ ਸਕੱਤਰ ਮੋੜ,ਸਕੂਲ ਇੰਚਾਰਜ ਪੁਨੀਤ ਵਰਮਾ, ਸੁਰਿੰਦਰ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ,ਸੋਮਾਵਤੀ, ਦੀਪ ਸਿਖਾ,ਮਲਕਾ ਰਾਣੀ, ਗੁਰਮੀਤ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ ਮੂਸਾ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਕਸ਼ਮੀਰ ਸਿੰਘ ਕੋਟਲੀ ਖੁਰਦ, ਰਣਜੀਤ ਸਿੰਘ ਚਰਨਾਥਲ, ਵਰਿੰਦਰ ਸਿੰਘ ਵਿਰਕ, ਅਮਨਦੀਪ ਸਿੰਘ, ਲੈਕਚਰਾਰ ਸਰਬਜੀਤ ਸਿੰਘ, ਜਸਵਿੰਦਰ ਸਿੰਘ, ਸੋਨੀ ਮਾਈਸਰਖਾਨਾ ਹਾਜ਼ਰ ਸਨ।

LEAVE A REPLY

Please enter your comment!
Please enter your name here