ਸਰਦੂਲਗੜ੍ਹ 05 ਜਨਵਰੀ (ਸਾਰਾ ਯਹਾ /ਬਲਜੀਤ ਪਾਲ):
ਗਰਾਮ ਪੰਚਾਇਤ ਪਿੰਡ ਰਾਏਪੁਰ -1 ਅਤੇ ਰਾਏਪੁਰ-2 ਦੇ ਸਰਪੰਚਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਮੋਫਰ ਦੀ ਅਗਵਾਹੀ ਵਿਚ ਟੀ.ਅੇੈਸ.ਪੀ.ਅੇੈਲ. ਦੇ ਸੀ.ਅੇੈਸ.ਆਰ. ਕੋਟੇ ਚੋ ਪਿੰਡ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਪਿੰਡ ਰਾਏਪੁਰ ਦੇ ਸਰਪੰਚ ਗੁਰਵਿੰਦਰ ਸਿੰਘ ਪੰਮੀ ਅਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋ ਲਟਕ ਰਹੀਆਂ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਟੀ.ਅੇੈਸ.ਪੀ.ਅੇੈਲ. ਆਪਣੇ ਸੀ.ਅੇੈਸ.ਆਰ. ਕੋਟੇ ਚੋ ਨੇੜਲੇ ਪਿੰਡਾਂ ਦੇ ਵਿਕਾਸ ਕਾਰਜ ਜਾਂ ਲੋਕ ਭਲਾਈ ਦੇ ਸਾਂਝੇ ਕੰਮ ਕਰ ਸਕਦੇ ਹਨ। ਇਸ ਪਿੰਡ ਰਾਏਪੁਰ-1 ਅਤੇ -2 ਦੇ ਜੋ ਕੰਮ ਅਧੂਰੇ ਪਏ ਹਨ ਜਾਂ ਲੰਬੇ ਸਮੇ ਤੋਂ ਲਟਕ ਰਹੇ ਹਨ ਉਨ੍ਹਾਂ ਨੂੰ ਪੂਰੇ ਕਰਾਉਣ ਲਈ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਮੋਫਰ ਦੀ ਅਗਵਾਹੀ ਹੇਠ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰਪਾਲ ਜੀ ਨੂੰ ਦਿੱਤਾ ਗਿਆ। ਜਿਸ ਤੇ ਡਿਪਟੀ ਕਮਿਸ਼ਨਰ ਮਾਨਸਾ ਨੇ ਸਾਡੀਆਂ ਮੰਗਾਂ ਨੂੰ ਹੱਲ ਕਰਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਬਿਕਰਮ ਮੋਫਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਅਤੇ ਡਿਪਟੀ ਕਮਿਸ਼ਨਰ ਮਾਨਸਾ ਦਾ ਧੰਨਵਾਦ ਕੀਤਾ ਜਿਨ੍ਹਾਂ ਪਿੰਡ ਦੀਆਂ ਅਧੂਰੀਆਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ।