*ਟੀ.ਬੀ ਦੀ ਰੋਕਥਾਮ ਲਈ ਵਿਸ਼ੇਸ਼ ਸਰਵੇਖਣ ਮੁਹਿੰਮ ਸ਼ੁਰੂ

0
13

ਮਾਨਸਾ, 7 ਸਤੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ)ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਹਿਤਿੰਦਰ ਕੌਰ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਮਾਨਸਾ ਤੋਂ ਡਾ ਹਰਚੰਦ ਸਿੰਘ ਸੀਨੀਅਰ ਮੈਡੀਕਲ ਅਫਸਰ, ਡਾ. ਨਿਸ਼ੀ ਜ਼ਿਲ੍ਹਾ ਟੀ.ਬੀ.ਅਫ਼ਸਰ ਦੀ ਹਾਜ਼ਰੀ ਵਿਚ ਟੀ.ਬੀ.ਦੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਐਕਟਿਵ ਕੇਸ ਫਾਈਂਡਿੰਗ ਮੁਹਿੰਮ ਦੀ ਸ਼ੁਰੂਆਤ ਕਰਦਿਆ ਟੀਮਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।
ਇਸ ਮੌਕੇ ਸਿਵਲ ਸਰਜਨ ਡਾ.ਹਿਤਿੰਦਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਸਾਰੇ ਪੰਜਾਬ ਵਿਚ ਸ਼ੁਰੂ ਹੋ ਗਈ ਹੈ ਜੋ ਕਿ 1 ਨਵੰਬਰ ਤੱਕ ਚੱਲੇਗੀ।ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਘਰ ਘਰ ਜਾ ਕੇ ਟੀ.ਬੀ.ਰੋਗ ਦੇ ਲਈ ਸਰਵੇ ਕਰਨਗੇ ਅਤੇ ਟੀ.ਬੀ ਦੇ ਸ਼ੱਕੀ ਮਰੀਜ਼ਾਂ ਨੂੰ ਲੱਭ ਕੇ ਉਨ੍ਹਾਂ ਨੂੰ ਜਾਂਚ ਕਰਕੇ  ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਪਹੁੰਚਾਉਣਗੇ। ਦੋ ਹਫ਼ਤਿਆਂ ਤੋਂ ਪੁਰਾਣੀ ਖੰਘ, ਬੁਖਾਰ, ਖੰਘ ਵਿਚ ਬਲਗਮ ਦਾ ਆਉਣਾ ਆਦਿ ਦੀ ਸ਼ਿਕਾਇਤ ਹੋਣ ਦੀ ਸੂਰਤ ਵਿੱਚ ਬਲਗਮ ਦੀ ਜਾਂਚ ਅਤੇ ਛਾਤੀ ਦਾ ਐਕਸਰੇ ਕਰਕੇ ਇਸ ਬਿਮਾਰੀ ਦਾ ਪਤਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਾਕਟਰ ਦੀ ਸਲਾਹ ਨਾਲ ਰੈਗੂਲਰ ਇਲਾਜ਼ ਦੇ ਨਾਲ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਛੁਟਕਾਰਾ ਮਿਲ ਸਕਦਾ ਹੈ।  
ਇਸ ਮੌਕੇ ਵਿਜੇ ਕੁਮਾਰ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਟੀ. ਬੀ.ਦੀ ਬੀਮਾਰੀ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।ਪੇਂਡੂ ਏਰੀਏ ਵਿੱਚ ਸਕੂਲ ਟੀਚਰਜ ਅਤੇ ਆਂਗਣਵਾੜੀ ਵਰਕਰਾਂ ਦੇ ਨਾਲ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ ਤਾਂ ਜੋ ਹਰ ਘਰ ਤੱਕ ਟੀ.ਬੀ. ਦੀ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ  ਕਿਹਾ ਕਿ ਲੋਕ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰਾਂ ਨੂੰ ਬੀਮਾਰੀ ਦੱਸ ਕੇ ਪੂਰਾ ਸਹਿਯੋਗ ਦੇਣ ਤਾਂ ਜੋ ਟੀ.ਬੀ. ਵਰਗੀ ਨਾਮੁਰਾਦ ਬਿਮਾਰੀ ਉੱਤੇ ਕਾਬੂ ਪਾਇਆ ਜਾ ਸਕੇ ।
ਇਸ ਮੌਕੇ ਡਾ. ਬਲਜੀਤ ਕੌਰ ਕਾਰਜਕਾਰੀ ਸਹਾਇਕ ਸਿਵਲ ਸਰਜਨ, ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ, ਨਿਰਮਲ ਕੌਰ ਐਲ.ਐਚ.ਵੀ, ਮਲਕੀਤ ਕੌਰ ਏ.ਐਨ.ਐਮ., ਸੁਰਿੰਦਰ ਕੁਮਾਰ ਐਸ.ਟੀ.ਐਸ., ਹਰਸਿਮਰਨਜੀਤ ਸਿੰਘ ਤੋਂ ਇਲਾਵਾ  ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ

LEAVE A REPLY

Please enter your comment!
Please enter your name here