*ਟੁੱਟੇ ਹੋਏ ਬੰਨ੍ਹਾਂ, ਨਦੀ ਨਾਲਿਆਂ ਦੇ ਪੁਲਾਂ ਅਤੇ ਕਿਨਾਰਿਆਂ ’ਤੇ ਮੋਬਾਇਲ ਫੋਨ ਰਾਹੀਂ ਸੈਲਫ਼ੀਆਂ ਲੈਣ ’ਤੇ ਪਾਬੰਦੀ ਦੇ ਹੁਕਮ ਜਾਰੀ*

0
39

ਮਾਨਸਾ, 17 ਜੁਲਾਈ : (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਿਸ਼ੀਪਾਲ ਸਿੰਘ ਨੇ ਸੀ.ਆਰ.ਪੀ.ਸੀ. ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਜਿਸ ਵੀ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ, ਟੁੱਟੇ ਹੋਏ ਬੰਨ੍ਹਾਂ, ਨਦੀ ਨਾਲਿਆਂ ਦੇ ਪੁਲਾਂ ਅਤੇ ਕਿਨਾਰਿਆਂ ’ਤੇ ਮੋਬਾਇਲ ਫੋਨ ਰਾਹੀਂ ਸੈਲਫੀਆਂ ਲੈਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
  ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਭਰਿਆ ਹੋਇਆ ਹੈ, ਆਮ ਲੋਕ ਉੱਥੇ ਪਹੁੰਚ ਕੇ ਆਪਣੇ ਮੋਬਾਇਲ ਫੋਨ ਰਾਹੀਂ ਸੈਲਫ਼ੀਆਂ ਲੈ ਰਹੇ ਹਨ। ਇਸ ਤਰ੍ਹਾਂ ਕਰਨ ਨਾਲ ਵਿਅਕਤੀ ਦੀ ਜਾਨ ਜਾਣ ਦਾ ਖ਼ਤਰਾ ਬਣ ਜਾਂਦਾ ਹੈ। ਇਸ ਲਈ ਇਸ ਪ੍ਰਵਿਰਤੀ ਨੂੰ ਰੋਕਿਆ ਜਾਣਾ ਅਤਿ-ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਪਹਾੜੀ ਇਲਾਕਿਆਂ ਅਤੇ ਪੰਜਾਬ ਵਿੱਚ ਜ਼ਿਆਦਾ ਬਾਰਿਸ਼ ਪੈਣ ਕਾਰਨ ਵੱਖ-ਵੱਖ ਦਰਿਆਵਾਂ/ਨਦੀਆਂ, ਡੈਮਾਂ, ਘੱਗਰ ਆਦਿ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜ਼ਿਲ੍ਹਾ ਮਾਨਸਾ ਦੇ ਉਪ ਮੰਡਲ ਬੁਢਲਾਡਾ ਦੇ ਨਜ਼ਦੀਕ ਚਾਂਦਪੁਰਾ ਵਿਖੇ ਘੱਗਰ ਵਿੱਚ ਪਾੜ ਪੈ ਜਾਣ ਕਾਰਨ ਅਤੇ ਉਪ ਮੰਡਲ ਸਰਦੂਲਗੜ੍ਹ ਵਿਖੇ ਵੀ ਘੱਗਰ ਵਿੱਚ ਪਾੜ ਪੈ ਜਾਣ ਕਾਰਨ ਕੁੱਝ ਪਿੰਡਾਂ ਵਿੱਚ ਪਾਣੀ ਭਰਨ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ।
ਇਹ ਹੁਕਮ 31 ਜੁਲਾਈ 2023 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here