ਸੰਗਰੂਰ: ਪੰਜਾਬ ‘ਚ ਕਦੇ ਕਿਸਾਨ, ਕਦੇ ਅਧਿਆਪਕ ਤੇ ਕਦੇ ਸਰਕਾਰੀ ਮੁਲਾਜ਼ਮ ਹਰ ਕੋਈ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਦੇਣ ਲਈ ਮਜਬੂਰ ਹਨ। ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀ ਕਮੀ ਹੈ, ਅਸਾਮੀਆਂ ਖਾਲੀ ਪਈਆਂ ਹਨ, ਪਰ ਸਰਕਾਰ ਮਹਿਜ਼ ਵਾਅਦੇ ਕਰ ਰਹੀ ਹੈ। ਸੰਗਰੂਰ ‘ਚ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਸਰਕਾਰ ਭਰੋਸੇ ਦੇਣ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਰਹੀ। ਟੈੱਟ ਪਾਸ ਅਧਿਆਪਿਕਾਂ ਵੱਲੋਂ ਇੱਕ ਵਾਰ ਫਿਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਦਰਮਿਆਨ ਝੜਪ ਹੋ ਗਈ।
ਅਧਿਆਪਕਾਂ ਵੱਲੋਂ ਉੱਥੇ ਹੀ ਧਰਨਾ ਲਾ ਦਿੱਤਾ ਗਿਆ, ਜਿਸ ਤੋਂ ਬਾਅਦ ਐਸਡੀਐਮ ਵੱਲੋਂ ਨੂੰ 4 ਮਾਰਚ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਅਧਿਆਪਕਾਂ ਨਾਲ ਮਹਿਜ਼ ਮਜ਼ਾਕ ਕਰਦੀ ਹੈ। ਅਧਿਆਪਕਾਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲ੍ਹੀ ਪਈਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ।