ਟੋਲ ਪਲਾਜ਼ਾ ਵਾਲੇ ਲੈ ਬੇਠੇ ਕਿਸਾਨਾਂ ਨਾਲ ਪੰਗਾ, ਪੁੱਛੋ ਨਾ ਫਿਰ ਕੀ ਹੋਇਆ…

0
105

ਚੰਡੀਗੜ (ਸਾਰਾ ਯਹਾ) : ਬਠਿੰਡਾ ਨੈਸ਼ਨਲ ਹਾਈਵੇ ਨੰਬਰ 7 ‘ਤੇ ਬਰਨਾਲਾ ਜ਼ਿਲ੍ਹੇ ਦੀ ਹੱਦ ‘ਤੇ ਪੈਂਦੇ ਪਿੰਡ ਬਡਬਰ ਵਿੱਚ ਟੋਲ ਪਲਾਜ਼ਾ ਦੇ ਕਰਮਚਾਰੀਆਂ ਵੱਲੋਂ ਕਿਸਾਨ ਲੀਡਰਾਂ ਨਾਲ ਦੁਰਵਿਵਹਾਰ ਕਰਨ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੋਡ ਜਾਮ ਕਰਕੇ ਧਰਨਾ ਲਾਇਆ ਗਿਆ।

ਧਰਨਾ ਦੇ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦੇ ਆਗੂ ਇਸ ਟੋਲ ਪਲਾਜ਼ੇ ਤੋਂ ਕਈ ਵਾਰ ਲੰਘੇ ਹਨ। ਇਸ ਦੌਰਾਨ ਟੋਲ ਕਰਮਚਾਰੀਆਂ ਵੱਲੋਂ ਉਨ੍ਹਾਂ ਦੇ ਆਗੂਆਂ ਨਾਲ ਭੱਦੀ ਸ਼ਬਦਾਵਲੀ ਵਰਤਦੇ ਹੋਏ ਦੁਰਵਿਵਹਾਰ ਕੀਤਾ ਗਿਆ ਹੈ। ਕਈ ਵਾਰ ਟੋਲ ਕੰਪਨੀ ਦੇ ਅਧਿਕਾਰੀਆਂ ਨੂੰ ਇਸ ਬਾਰੇ ਜਾਣੂੰ ਕਰਵਾਉਣ ਦੇ ਬਾਵਜੂਦ ਕਰਮਚਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਦੁਰਵਿਵਹਾਰ ਕਰਨਾ ਬੰਦ ਨਹੀਂ ਕੀਤਾ ਗਿਆ।

ਇਸ ਧਰਨੇ ਦੌਰਾਨ ਕਿਸਾਨ ਯੂਨੀਅਨ ਨੇ ਇਸ ਮਾਰਗ ‘ਤੇ ਲੰਘਣ ਵਾਲੇ ਕਿਸੇ ਵੀ ਰਾਹਗੀਰ ਦੀ ਪਰਚੀ ਕਟਵਾਏ ਬਗੈਰ ਹੀ ਲੰਘਾਇਆ। ਕਿਸਾਨਾਂ ਨੇ ਕਿਹਾ ਕਿ ਜੇਕਰ ਇਹ ਦੁਰਵਿਵਹਾਰ ਬੰਦ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਧਰ, ਇਸ ਸਬੰਧੀ ਟੋਲ ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਜਿਸ ਗੱਡੀ ‘ਤੇ ਕਿਸਾਨ ਯੂਨੀਅਨ ਦਾ ਝੰਡਾ ਲੱਗਿਆ ਹੋਵੇਗਾ, ਉਸ ਦੀ ਪਰਚੀ ਨਹੀਂ ਕੱਟੀ ਜਾਵੇਗੀ

NO COMMENTS