ਟੋਲ ਪਲਾਜ਼ਾ ‘ਤੇ ਅੱਧੀ ਰਾਤ ਤੱਕ ਕੁੜੀਆਂ ਤੋਂ ਡਿਊਟੀ ਕਰਵਾਉਣ ਦਾ ਮਾਮਲਾ

0
72

ਚੰਡੀਗੜ੍ਹ, 30 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ) : ਲੁਧਿਆਣਾ-ਚੰਡੀਗੜ੍ਹ ਰਾਸ਼ਟਰੀ ਰਾਜ ਮਾਰਗ ਉਪਰ ਨਵੇਂ ਟੋਲ ਪਲਾਜ਼ਾ ‘ਤੇ ਅੱਧੀ ਰਾਤ ਤੱਕ ਕੁੜੀਆਂ ਤੋਂ ਡਿਊਟੀ ਕਰਵਾਉਣ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਪੁਲਿਸ ਕਮਿਸ਼ਨਰ, ਲੁਧਿਆਣਾ ਤੋਂ 31 ਜੁਲਾਈ ਤੱਕ ਸਟੇਟਸ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।ਆਪਣੇ ਹੁਕਮਾਂ ਵਿੱਚ ਉਨ੍ਹਾਂ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਦਰਜ ਕੇਸ ਤੇ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ/ਕਰਵਾਈ ਕਰਵਾਉਂਦੇ ਹੋਏ ਕਮਿਸ਼ਨ ਨੂੰ 31 ਜੁਲਾਈ, 2020 ਤੱਕ ਈ-ਮੇਲ ਰਾਹੀਂ ਸਟੇਟਸ ਰਿਪੋਰਟ ਭੇਜਣ ਲਈ ਕਿਹਾ ਹੈ ਤਾਂ ਜੋ ਇਸ ਕੇਸ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

LEAVE A REPLY

Please enter your comment!
Please enter your name here