*ਟ੍ਰਾਈਸਿਟੀ ‘ਚ ਕੋਰੋਨਾ ਨਾਲ ਤਿੰਨ ਮੌਤਾਂ , ਮੰਤਰੀ ਅਨਮੋਲ ਗਗਨ ਮਾਨ ਸਮੇਤ 375 ਪਾਜ਼ੇਟਿਵ ਮਰੀਜ਼*

0
99

ਚੰਡੀਗੜ੍ਹ 30,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ )  :  ਚੰਡੀਗੜ੍ਹ – ਪੰਚਕੂਲਾ ਅਤੇ ਮੋਹਾਲੀ ਵਿੱਚ ਸ਼ੁੱਕਰਵਾਰ ਨੂੰ ਤਿੰਨ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਚੰਡੀਗੜ੍ਹ ਦੇ ਸੈਕਟਰ-36 ਦੇ ਨਿਵਾਸੀ 88 ਸਾਲਾ ਬਜ਼ੁਰਗ ਅਤੇ ਪੰਚਕੂਲਾ ‘ਚ  ਮਰਨ ਵਾਲਿਆਂ ਵਿੱਚ ਸੈਕਟਰ-4 ਦੇ ਨਿਵਾਸੀ 87 ਸਾਲਾ ਬਜ਼ੁਰਗ ਅਤੇ ਸੈਕਟਰ-7 ਦੇ 84 ਸਾਲਾ ਬਜ਼ੁਰਗ ਸ਼ਾਮਲ ਹਨ। ਇਸ ਦੇ ਨਾਲ ਹੀ ਟ੍ਰਾਈਸਿਟੀ ਵਿੱਚ 375 ਕੋਰੋਨਾ ਸੰਕਰਮਿਤ ਮਰੀਜ਼ ਮਿਲੇ ਹਨ।
ਚੰਡੀਗੜ੍ਹ ਵਿੱਚ ਸਭ ਤੋਂ ਵੱਧ 148 , ਪੰਚਕੂਲਾ ‘ਚ 127 ਅਤੇ ਮੁਹਾਲੀ ‘ਚ 100 ਮਾਮਲੇ ਪਾਏ ਗਏ ਹਨ।  ਪੰਜਾਬ ‘ਚ ਕੋਰੋਨਾ ਦਾ ਖਤਰਾ ਲਗਾਤਾਰ ਮੰਡਰਾ ਰਿਹਾ ਹੈ ਅਤੇ ਹੁਣ ਇਸ ਦੀ ਮਾਰ ਪੰਜਾਬ ਸਰਕਾਰ ਦੇ ਮੰਤਰੀਆਂ ‘ਤੇ ਪੈਂਦੀ ਨਜ਼ਰ ਆ ਰਹੀ ਹੈ। ਪਿਛਲੇ 24 ਘੰਟਿਆਂ ‘ਚ ਜਿੱਥੇ 500 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।  ਉੱਥੇ ਹੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਇਸ ਬਾਰੇ ਦੋਵਾਂ ਮੰਤਰੀਆਂ ਵੱਲੋਂ ਆਪਣੇ ਟਵਿਟਰ ਅਕਾਊਂਟ  ‘ਤੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਸੰਪਰਕ ਵਿੱਚ ਆਏ ਲੋਕਾਂ ਨੂੰ ਸੁਚੇਤ ਰਹਿਣ ਅਤੇ ਟੈਸਟ ਕਰਵਾਉਣ ਦੀ ਅਪੀਲ ਕੀਤੀ। ਮੋਹਾਲੀ ਵਿੱਚ ਸ਼ੁੱਕਰਵਾਰ ਨੂੰ 113 ਮਰੀਜ਼ ਠੀਕ ਹੋ ਗਏ। ਇਸ ਨਾਲ ਜ਼ਿਲ੍ਹੇ ਵਿੱਚ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 721 ਹੋ ਗਈ ਹੈ।  ਜ਼ਿਲ੍ਹੇ ਵਿੱਚ ਹੁਣ ਤੱਕ 98809 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਮੋਹਾਲੀ ‘ਚ ਹੁਣ ਤੱਕ 1159 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਚੰਡੀਗੜ੍ਹ ‘ਚ ਸ਼ੁੱਕਰਵਾਰ ਨੂੰ ਲਗਾਤਾਰ ਚੌਥੇ ਦਿਨ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਜਦਕਿ 148 ਨਵੇਂ ਸੰਕਰਮਿਤ ਪਾਏ ਗਏ ਹਨ। ਸੈਕਟਰ-36 ਦੇ ਵਸਨੀਕ 88 ਸਾਲਾ ਬਜ਼ੁਰਗ ਦੀ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਉਹ ਸਾਹ ਦੇ ਨਾਲ-ਨਾਲ ਕਈ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਸਨ। 

NO COMMENTS