
ਬੁਢਲਾਡਾ 18 ਮਾਰਚ(ਸਾਰਾ ਯਹਾਂ/ਮਹਿਤਾ ਅਮਨ)ਲੋਕ ਸਭਾ ਚੋਣਾਂ ਨੂੰ ਮੱਦੇ ਨਜਰ ਰੱਖਦਿਆਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਲੋਕ ਸਹਿਯੋਗ ਦੇਣ। ਇਹ ਸ਼ਬਦ ਅੱਜ ਇੱਥੇ ਸਥਾਨਕ ਸ਼ਹਿਰ ਦੇ ਨਵੇ ਐਸ ਐਚ ਓ ਇੰਸਪੈਕਟਰ ਜਸਕਰਨ ਸਿੰਘ ਨੇ ਚਾਰਜ ਸੰਭਾਲਦਿਆਂ ਕਹੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹਰ ਸਮੱਸਿਆ ਦਾ ਹੱਲ ਲੱਭਿਆ ਜਾ ਸਕਦਾ ਹੈ। ਲੋਕ ਹੀ ਪੁਲਿਸ ਦੇ ਮਾਰਗਦਰਸ਼ਨ ਹਨ। ਉਨ੍ਹਾਂ ਆਪਣੇ ਮੁਲਾਜਮਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾ ਦੇ ਹੱਲ ਲਈ ਅਣਗਹਿਲੀ ਅਤੇ ਖੱਜਲ ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਨਿਵਾਸੀਆਂ ਅਤੇ ਕੋਸਲਰਾਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਮੋਟੇ ਝਗੜਿਆ ਨੂੰ ਆਪਣੇ ਪੱਧਰ ਤੇ ਹੀ ਸੁਲਝਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਨ ਲਈ ਲੋਕ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਆਲਾ ਦੁਆਲਾ ਸੁਰੱਖਿਅਤ ਕਰਦਿਆ ਕਿਹਾ ਕਿ ਸ਼ੱਕੀ ਵਸਤੂਆ ਅਤੇ ਵਿਅਕਤੀਆਂ ਦੀ ਇਤਲਾਹ ਤੁਰੰਤ ਪੁਲਿਸ ਨੁੰ ਦੇਣ। ਉਨ੍ਹਾਂ ਮਨਚਲੇ ਨੌਜਵਾਨਾਂ ਜੋ ਟ੍ਰੇਫਿਕ ਨਿਯਮਾਂ ਦੀ ਉਲੰਘਣਾ ਕਰਦਿਆਂ ਬੁਲਟ ਮੋਟਰ ਸਾਈਕਲ ਤੇ ਪਟਾਖੇ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਹਿਰ ਦੇ ਮੁੱਖ ਬਾਜਾਰਾਂ ਚ ਟ੍ਰੇਫਿਕ ਚ ਵਿਘਨ ਬਣਨ ਵਾਲੇ ਵਹੀਕਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੁਕਾਨਾਂ ਅੱਗੇ ਆਰਜੀ ਨਾਜਾਇਜ ਕਬਜੇ ਵੀ ਤੁਰੰਤ ਹਟਾਉਣ ਦੀ ਹਦਾਇਤ ਕੀਤੀ। ਵਰਣਨਯੋਗ ਹੈ ਕਿ ਇਸ ਤੋਂ ਪਹਿਲਾ ਬੁਢਲਾਡਾ ਸਿਟੀ ਦੇ ਐਸ ਐਚ ਓ ਭੁਪਿੰਰਦਰਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
