*ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ*

0
87

ਮਾਨਸਾ, 24 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮਾਨਸਾ ਜ਼ਿਲ੍ਹੇ ਦੇ ਪਿੰਡ ਕਾਨਗੜ੍ਹ ਤੋਂ ਬੜੀ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਾ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ।

ਜਾਣਕਾਰੀ ਅਨੁਸਾਰ ਗੁਰਸਾਹਿਬ ਸਿੰਘ ਆਪਣੇ ਤਾਏ ਨਾਲ ਖੇਤ ਗਿਆ, ਜਿੱਥੇ ਇਹ ਦਰਦਨਾਕ ਹਾਦਸਾ ਵਾਪਰਿਆ। ਬੱਚਾ ਆਪਣੇ ਤਾਏ ਨਾਲ ਟਰੈਕਟਰ ਤੇ ਬੈਠਾ ਸੀ ਤੇ ਅਚਾਨਕ ਹੇਠਾਂ ਡਿੱਗ ਗਿਆ। ਡਿੱਗਣ ਤੋਂ ਬਾਅਦ ਉਹ ਪਿੱਛੇ ਰੋਟਾਵੇਟਰ ‘ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁਰਸਾਹਿਬ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮਾਸੂਮ ਦੀ ਮੌਤ ਕਾਰਨ ਪਿੰਡ ਦੇ ਨਾਲ-ਨਾਲ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

NO COMMENTS