
ਲੁਧਿਆਣਾ (ਸਾਰਾ ਯਹਾ) : ਟ੍ਰੈਫਿਕ ਪੁਲਿਸ ਲੁਧਿਆਣਾ ‘ਚ ਕਾਂਸਟੇਬਲ ਵਜੋਂ ਤਾਇਨਾਤ ਮਹਿਲਾ ਪੁਲਿਸ ਕਰਮੀ ਨੇ ਜਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਮਹਿਲਾ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ। ਉਹ ਆਪਣੇ ਪਿਛੇ ਇੱਕ ਬੇਟਾ ਤੇ ਇੱਕ ਬੇਟੀ ਛੱਡ ਗਈ ਹੈ।
ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਮਹਿਲਾ ਦਾ ਆਪਣੇ ਪਤੀ ਨਾਲ ਤਲਾਕ ਨੂੰ ਲੈ ਕੇ ਝੱਗੜਾ ਚੱਲ ਰਿਹਾ ਸੀ। ਇਸ ਕਾਰਨ ਉਹ ਲੰਬੇ ਸਮੇਂ ਤੋਂ ਦਿਮਾਗੀ ਤੌਰ ਤੇ ਪ੍ਰੇਸ਼ਾਨ ਚੱਲ ਰਹੀ ਸੀ।
ਕਮਲਜੀਤ ਕੌਰ ਦੇ ਪਿਤਾ ਸਿਕੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪਰਿਵਾਰ ਦੀ ਮਰਜ਼ੀ ਦੇ ਖਿਲਾਫ ਕੋਰਟ ਮੈਰਿਜ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ ਹੀ ਉਨ੍ਹਾਂ ਨੂੰ ਕਮਲਜੀਤ ਦੇ ਬਿਮਾਰ ਤੇ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੋਣ ਬਾਰੇ ਪਤਾ ਲੱਗਾ। ਸਿਕੰਦਰ ਸਿੰਘ ਨੇ ਦੱਸਿਆ ਕਿ ਕੋਰੋਨਾਵਾਇਰਸ ਕਾਰਨ ਉਹ ਪਿੰਡ ਵੀ ਆ ਨਹੀਂ ਪਾ ਰਹੀ ਸੀ।
ਐਸਐਚਓ ਜਰਨੈਲ ਸਿੰਘ ਥਾਣਾ ਡੀਵਿਜ਼ਨ ਨੰਬਰ 8 ਨੇ ਦੱਸਿਆ ਕਿ ਕਮਲਜੀਤ ਨੇ ਜਹਿਰ ਨਿਗਲ ਖੁਦਕੁਸ਼ੀ ਕਰ ਲਈ ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਰਿਵਾਰਕ ਮੈਂਬਰ ਦੇ ਬਿਆਨਾਂ ਤੇ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਕਾਰਵਾਈ ਸ਼ੁਰੂ ਦਿੱਤੀ ਹੈ।
