*ਠੋਸ ਕੂੜਾ ਪ੍ਰਬੰਧਣ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲਾਹੇਵੰਦ ਸਾਬਿਤ ਹੋਵੇਗਾ ਪ੍ਰੋਜੈਕਟ ‘ਮੇਰਾ ਪਿੰਡ ਮੇਰਾ ਮਾਣ’-ਡਿਪਟੀ ਕਮਿਸ਼ਨਰ*

0
13

ਮਾਨਸਾ, 26 ਮਈ (ਸਾਰਾ ਯਹਾਂ/  ਮੁੱਖ ਸੰਪਾਦਕ) : ਜ਼ਿਲ੍ਹੇ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਣ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ‘ਮੇਰਾ ਪਿੰਡ ਮੇਰਾ ਮਾਣ’ ਪੋਜੈਕਟ ਲਾਹੇਵੰਦ ਸਾਬਿਤ ਹੋਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਆਈ.ਏ.ਐਸ. ਨੇ ਬਲਾਕ ਬੁਢਲਾਡਾ ਦੇ ਪਿੰਡ ਖੀਵਾ ਮੀਹਾਂ ਸਿੰਘ ਵਾਲਾ ਤੋਂ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜਿੰਨਾਂ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਣ ਦੇ ਕੰਮ ਲਏ ਗਏ ਹਨ ਜਾਂ ਲਏ ਜਾ ਰਹੇ ਹਨ, ਉਹਨਾਂ ਪਿੰਡਾਂ ਵਿੱਚ ਆਮ ਲੋਕਾਂ ਦੇ ਸਹਿਯੋਗ ਅਤੇ ਉਹਨਾਂ ਵੱਲੋਂ ਪ੍ਰੋਜੈਕਟ ਨੂੰ ਸਫਲਤਾਪੂਰਵਕ ਲਾਗੂ ਕਰਨ ਅਤੇ ਸਥਾਈ ਰੂਪ ਵਿੱਚ ਚਲਾਉਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਵੱਲੋਂ ਪਿੰਡ ਵਿੱਚ ਲੋਕ ਮਿਲਣੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅਧਿਕਾਰੀਆਂ ਵੱਲੋਂ ਠੋਸ ਕੂੜਾ ਪ੍ਰਬੰਧਣ ਦੇ ਫਾਇਦੇ ਬਾਰੇ ਦੱਸਿਆ ਜਾਵੇਗਾ ਅਤੇ ਪਿੰਡ ਵਿੱਚ ਗੰਦਗੀ ਤੋਂ ਫੈਲ ਰਹੀਆਂ ਬੀਮਾਰੀਆਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।
ਉਨ੍ਹਾਂ ਹਾਜਰ ਪਿੰਡ ਵਾਸੀਆਂ, ਗ੍ਰਾਮ ਪੰਚਾਇਤ, ਯੂਥ ਕਲੱਬ ਨਾਲ ਗੱਲਬਾਤ ਕੀਤੀ ਗਈ। ਇਸ ਸਮੇਂ ਉਨ੍ਹਾਂ ਨਾਲ ਸਿਹਤ ਵਿਭਾਗ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਹਾਜਰ ਸਨ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਠੋਸ ਕੂੜਾ ਪ੍ਰਬੰਧਣ ਦੇ ਪ੍ਰੋਜੈਕਟ ਵਿੱਚ ਉਨ੍ਹਾਂ ਵੱਲੋਂ ਬਣਦਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ ਅਤੇ ਜਿਲ੍ਹੇ ਦੇ ਹੋਰ ਪਿੰਡਾਂ ਲਈ ਵੀ ਇਹ ਪਿੰਡ ਮਾਡਲ ਦੇ ਤੋਰ ’ਤੇ ਵਰਤਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੋਜੈਕਟ ਮੇਰਾ ਪਿੰਡ ਮੇਰਾ ਮਾਣ ਪਹਿਲਾਂ ਜ਼ਿਲ੍ਹੇ ਦੇ 100 ਪਿੰਡਾਂ ਵਿੱਚ ਜਿੱਥੇ ਠੋਸ ਕੂੜਾ ਪ੍ਰਬੰਧਣ ਦੇ ਕੰਮ ਲਏ ਜਾ ਰਹੇ ਹਨ, ਉਨ੍ਹਾਂ ਪਿੰਡਾਂ ਵਿੱਚ ਲਾਗੂ ਕੀਤਾ ਜਾਵੇਗਾ, ਇਸ ਉਪਰੰਤ ਜ਼ਿਲ੍ਹੇ ਦੇ ਬਾਕੀ ਰਹਿੰਦੇ ਪਿੰਡਾਂ ਵਿੱਚ ਇਹ ਪ੍ਰੋਜੈਕਟ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਸਿਹਤ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਗੰਦੇ ਪਾਣੀ ਅਤੇ ਪਿੰਡ ਵਿੱਚ ਗੰਦਗੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਠੋਸ ਕੂੜਾ ਪ੍ਰਬੰਧਣ ਦੇ ਲਾਭ ਬਾਰੇ ਵੀ ਦੱਸਿਆ ਗਿਆ। ਇਸ ਤੋਂ ਇਲਾਵਾ ਮੌਕੇ ’ਤੇ ਹਾਜਰ ਰਾਊਡ ਗਲਾਸ ਫਾਊਡੇਸ਼ਨ ਦੇ ਅਧਿਕਾਰੀਆਂ ਵੱਲੋਂ ਠੋਸ ਕੂੜਾ ਪ੍ਰਬੰਧਣ ਪ੍ਰੋਜੈਕਟ ਨੂੰ ਪਿੰਡ ਵਿੱਚ ਲਾਗੂ ਕਰਨ ਲਈ ਪੂਰਣ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।

LEAVE A REPLY

Please enter your comment!
Please enter your name here