ਡਰਾਈ ਡੇਅ ਮੌਕੇ ਝੁੱਗੀਆਂ-ਝੌਂਪੜੀਆਂ ਵਿੱਚ ਲਗਾਇਆ ਡੇਂਗੂ ਜਾਗਰੂਕਤਾ ਕੈਂਪ

0
8

ਮਾਨਸਾ, 24 ਜੁਲਾਈ  (ਸਾਰਾ ਯਹਾ, ਹੀਰਾ ਸਿੰਘ ਮਿੱਤਲ)  : ਸ਼ੁੱਕਰਵਾਰ ਡਰਾਈ ਡੇਅ ਵਾਲੇ ਦਿਨ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਵਿਚ ਮਲੇਰੀਆ ਡੇਂਗੂ ਤੋਂ ਬਚਾਅ ਸਬੰਧੀ ਝੁੱਗੀਆਂ ਝੌਂਪੜੀਆਂ ਵਿਚ ਰਹਿਣ ਵਾਲੇ ਲੋਕਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।  ਕੈਂਪ ਦੌਰਾਨ ਸੰਬੋਧਨ ਕਰਦਿਆਂ ਸਹਾਇਕ ਮਲੇਰੀਆ ਅਫ਼ਸਰ ਕੇਵਲ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਬਰਸਾਤ ਦੇ ਮੌਸਮ ਦੌਰਾਨ ਘਰਾਂ ਦੇ ਅੰਦਰ ਅਤੇ ਬਾਹਰ ਖੜ੍ਹੇ ਪਾਣੀ ਦਾ ਨਿਪਟਾਰਾ ਕਰ ਲਈਏ ਤਾਂ ਡੇਂਗੂ ਬੁਖ਼ਾਰ ਤੋਂ ਬਚਿਆ ਜਾ ਸਕਦਾ ਹੈ ਕਿਉਂਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਤੇ ਪੈਦਾ ਹੁੰਦਾ ਹੈ।  ਗੁਰਜੰਟ ਸਿੰਘ ਸਹਾਇਕ ਮਲੇਰੀਆ ਅਫ਼ਸਰ ਨੇ ਕਿਹਾ ਕਿ ਮੱਛਰ ਆਮ ਤੌਰ ਤੇ ਫਰਿੱਜ ਦੀ ਟਰੇਅ, ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਕੀਆਂ ਅਤੇ ਕਬਾੜ ਵਿੱਚ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ। ਇਸ ਲਈ ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕ ਕੇ ਰੱਖਣਾ ਚਾਹੀਦਾ ਹੈ। ਰਾਤ ਨੂੰ ਸੌਣ ਸਮੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਤੇਲ ਆਦਿ ਦੀ ਵਰਤੋਂ ਕਰਨੀ ਚਾਹੀਂਦੀ ਹੈ ਤਾਂ ਕਿ ਮੱਛਰ ਦੇ ਕੱਟਣ ਤੋਂ ਬਚਾਅ ਹੋ ਸਕੇ।  ਇਸ ਮੌਕੇ ਸਿਹਤ ਸੁਪਰਵਾਇਜਰ ਰਾਮ ਕੁਮਾਰ ਅਤੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਬੁਖਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਵਿੱਚ ਜਾ ਕੇ ਜਲਦੀ ਤੋਂ ਜਲਦੀ ਆਪਣੇ ਖੂਨ ਦੀ ਜਾਂਚ ਕਰਵਾਉਣੀ ਚਾਹੀਂਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਮਲੇਰੀਆ ਬੁਖਾਰ ਹੈ ਜਾਂ ਡੇਂਗੂ ਬੁਖਾਰ ਹੈ ਅਤੇ ਇਲਾਜ ਸਮੇਂ ਸਿਰ ਸ਼ੁਰੂ ਹੋ ਸਕੇ। ਇਸ ਸਮੇਂ ਕ੍ਰਿਸ਼ਨ ਕੁਮਾਰ ਇਨਸੈਕਟ ਕੁਲੈਕਟਰ ਅਤੇ ਕੁਲਦੀਪ ਸਿੰਘ ਹਾਜ਼ਰ ਸਨ।

NO COMMENTS