*ਡਰੋਨਾਂ ਰਾਹੀਂ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਕਿਸਾਨਾਂ ਦੇ ਜਮਹੂਰੀ ਹੱਕਾਂ ਤੇ ਡਾਕਾ ,,: ਗੋਇਲ*

0
21

ਮਾਨਸਾ 14 ਫਰਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਪੰਜਾਬ ਦੇ ਸੰਭੂ ਬਾਰਡਰ ਤੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਸੁਰੱਖਿਆ ਬਲਾਂ ਵੱਲੋਂ ਜਿਸ ਪ੍ਰਕਾਰ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ,ਸੜਕਾਂ ਤੇ ਲੋਹੇ ਦੀਆਂ ਕਿੱਲਾਂ ਲਾ ਕੇ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਲੋਕ ਤੰਤਰ ਦਾ ਘਾਣ ਕੀਤਾ ਗਿਆ ਅਤੇ ਜਮਹੂਰੀ ਹੱਕਾਂ ਉੱਪਰ ਹਮਲਾ ਕੀਤਾ ਗਿਆ। ਇਸ ਘਨੌਣੇ ਕਾਰਜ ਦੀ ਮੈਡੀਕਲ ਪ੍ਰੈਕਟੀਸ਼ਨਰਜ਼ ਅਸੋਸੀਏਸ਼ਨ ਪੰਜਾਬ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ , ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ , ਸੂਬਾ ਕੈਸੀਅਰ ਐਚ.ਐਸ.ਰਾਣੂ , ਸੂਬਾ ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ , ਸੂਬਾ ਚੇਅਰਮੈਨ ਦਿਲਦਾਰ ਸਿੰਘ ਚਾਹਲ ਅਤੇ ਸੂਬਾ ਐਡਵਾਈਜ਼ਰ ਜਸਵਿੰਦਰ ਸਿੰਘ ਭੋਗਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾ ਨੂੰ ਲਾਗੂ ਕਰਵਾਉਣ ਲਈ ਜਮਹੂਰੀ ਤਰੀਕੇ ਨਾਲ ਸੰਘਰਸ਼ ਲੜ ਰਹੀਆਂ ਹਨ ਅਤੇ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਦਿੱਲੀ ਮੋਰਚੇ ਦੇ ਸੰਘਰਸ਼ ਨੂੰ ਵੀ ਸਾਂਤਮਈ ਰੱਖਣ ਦਾ ਵਿਸ਼ਵਾਸ ਦੁਆ ਚੁੱਕੇ ਹਨ।ਜੋ ਕਿ ਜਮਹੂਰੀਅਤ ਦਾ ਪ੍ਰਮੁੱਖ ਲੱਛਣ ਹੈ ਪਰ ਹਰਿਆਣਾ ਸਰਕਾਰ ਵੱਲੋਂ ਅੰਦੋਲਨਕਾਰੀਆਂ ਨੂੰ ਰੋਕਣ ਲਈ ਸੜਕਾਂ ਤੇ ਬੈਰੀਕੇਡ ਲਾ ਕੇ ਕਿੱਲ ਗੱਡਕੇ ਅਤੇ ਕੰਡਿਆਂਲੀਆਂ ਤਾਰਾਂ ਵਿਛਾ ਕੇ ਜ਼ਮਹੂਰੀਅਤ ਦਾ ਘਾਣ ਕੀਤਾ ਗਿਆ ਹੈ । ਉਹਨਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਗਿਰਫ਼ਤਾਰ ਕੀਤੇ ਕਿਸਾਨਾਂ ਨੂੰ ਤਰੁੰਤ ਰਿਹਾਅ ਕੀਤਾ ਜਾਵੇ ਅਤੇ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਰਹਿੰਦੀਆਂ ਮੰਗਾ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

NO COMMENTS