
(ਸਾਰਾ ਯਹਾਂ/ਬਿਊਰੋ ਨਿਊਜ਼) ਡਰੱਗ ਮਾਮਲੇ ’ਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਗਏ। ਇਸ ਦੌਰਾਨ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕੀਤੇ।
ਡਰੱਗ ਮਾਮਲੇ ’ਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪੁੱਜੇ।
ਇਸ ਦੌਰਾਨ ਪੁਲਿਸ ਲਾਈਨ ਵਿਖੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਅਤੇ ਮਜੀਠੀਆ ਨੇ ਕਿਹਾ ਕਿ ਇਹ 11 ਸਾਲ ਤੋਂ ਵੱਧ ਪੁਰਾਣਾ ਕੇਸ ਹੈ, ਮੈਂ ਕਾਨੂੰਨ ਨੂੰ ਮੰਨਣ ਵਾਲਾ ਨਾਗਰਿਕ ਹਾਂ, ਇਸ ਲਈ ਹਰ ਵਾਰ ਐਸਆਈਟੀ ਅੱਗੇ ਪੇਸ਼ ਹੋਣ ਆ ਰਿਹਾ ਹਾਂ।
ਬਿਕਰਮ ਮਜੀਠੀਆ ਨੇ ਕਿਹਾ ਕਿ ਮੈਂ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਬੋਲਦਾ ਹਾਂ, ਜਿਸ ਕਰਕੇ ਮੁੱਖ ਮੰਤਰੀ ਦੇ ਇਸ਼ਾਰੇ ‘ਤੇ ਐੱਸਆਈਟੀ ਸੱਦ ਲੈਂਦੀ ਹੈ। ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਵਿਚ ਬੀਤੇ ਦਿਨ ਜੋ ਹੋਇਆ, ਉਹ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਇਸ ਸਰਕਾਰ ਨੇ ਪੰਜਾਬ ਦੇ ਸਿਰ ਸਿਰਫ਼ ਕਰਜ਼ੇ ਦੇ ਪੰਡ ਭਾਰੀ ਕੀਤੀ ਹੈ।
