ਮਾਨਸਾ 21 ਨਵੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ ) : ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਨਵੀਂ ਵੋਟ ਬਣਵਾਉਣ, ਕਟਵਾਉਣ ਜਾਂ ਸੋਧ ਲਈ 30 ਨਵੰਬਰ ਤੱਕ ਫਾਰਮ ਭਰੇ ਜਾ ਸਕਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਮਾਨਸਾ ਜ਼ਿਲੇ ਅਧੀਨ ਆਉਂਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕਰਦਿਆਂ ਵੋਟਾਂ ਦੀ ਸਰਸਰੀ ਸੁਧਾਈ ਦਾ ਜਾਇਜ਼ਾ ਲੈਣ ਵੇਲੇ ਕੀਤਾ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਡਵੀਜ਼ਨਲ ਕਮਿਸ਼ਨਰ ਸ੍ਰੀ ਕੋਸਿਕ ਨੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਤਾ ਸੁੰਦਰੀ ਯੁਨੀਵਰਸਿਟੀ ਗਰਲਜ਼ ਕਾਲਜ, ਬੀ.ਡੀ.ਪੀ.ਓ. ਦਫ਼ਤਰ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਿਆਲਾ ਕਲਾ, ਸਰਕਾਰੀ ਸਕੂਲ ਕੋਟੜਾ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਮੀਰਗੜ ਢੈਪਈ ਵਿਖੇ ਬਣੇ ਪੋਲਿੰਗ ਬੂਥਾਂ ’ਤੇ ਜਾ ਕੇ ਵੋਟਾਂ ਸਬੰਧੀ ਭਰੇ ਜਾ ਰਹੇ ਫਾਰਮਾ ਦਾ ਜਾਇਜ਼ਾ ਲਿਆ।ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਣਾਉਣ ਅਤੇ ਉਸਦਾ ਇਸਤੇਮਾਲ ਵੀ ਜ਼ਰੂਰ ਕਰਨ।
ਉਹਨਾਂ ਕਿਹਾ ਕਿ ਵੋਟਰ ਆਨਲਾਈਨ ਫਾਰਮ voterportal. eci. gov. in ਜਾ ਵੋਟਰ ਹੈਲਪ ਲਾਈਨ ਐਪ ’ਤੇ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਬੂਥ ਲੈਵਲ, ਚੋਣਕਾਰ ਰਜਿਸਟ੍ਰੇਸ਼ਨ ਜਾਂ ਜ਼ਿਲਾ ਚੋਣ ਅਫ਼ਸਰ ਕੋਲ ਜਾ ਕੇ ਆਪਣੇ ਫਾਰਮ ਭਰ ਸਕਦੇ ਹਨ। ਇਸ ਤੋਂ ਇਲਾਵਾ ਆਪਣੇ ਮੋਬਾਇਲਾਂ ਚ ਪੀ.ਡਬਲਿਊ.ਡੀ ਐਪ, ਵੋਟਰ ਹੈਲਪਲਾਈਨ ਐਪ ਵੀ ਡਾਊਨਲੋਡ ਕੀਤੀ ਜਾਵੇ ਤਾਂ ਜੋ ਵੋਟਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਆਪਣੇ ਮੋਬਾਇਲ ਤੋਂ ਹੀ ਪ੍ਰਾਪਤ ਕੀਤੀ ਜਾ ਸਕੇ। ਇਸ ਮੌਕੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਜੇ ਅਰੋੜਾ, ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ, ਚੋਣ ਤਹਿਸੀਲਦਾਰ ਸ਼੍ਰੀ ਹਰੀਸ਼ ਕੁਮਾਰ ਅਤੇ ਚੋਣ ਕਾਨੂੰਨਗੋ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।