-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਲਿਆ ਮਾਨਸਾ ਨਰਮੇ ਦੇ ਅਗੇਤੇ ਪ੍ਰਬੰਧਾ ਦਾ ਜਾਇਜਾ

0
121

ਮਾਨਸਾ, 22 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਡਾ. ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਸਾਉਣੀ-2020 ਦੀਆਂ ਫਸਲਾਂ ਦੀ ਬਿਜਾਈ ਸਬੰਧੀ ਮਾਨਸਾ ਜ਼ਿਲ੍ਹੇ ਵਿੱਚ ਦਫ਼ਤਰ ਮੁੱਖ ਖੇਤੀਬਾੜੀ ਅਫਸਰ, ਮਾਨਸਾ ਵਿਖੇ ਮੀਟਿੰਗ ਕੀਤੀ ਅਤੇ ਫਸਲਾਂ ਦਾ ਜਾਇਜ਼ਾ ਲਿਆ।  ਇਸ ਦੌਰਾਨ ਉਨ੍ਹਾਂ ਫਸਲੀ ਵਿਭਿੰਨਤਾ ਤਹਿਤ ਮਾਨਸਾ ਜ਼ਿਲ੍ਹੇ ਵਿੱਚ 25 ਫੀਸਦੀ ਰਕਬਾ ਨਰਮੇ ਦਾ ਵਧਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੱਕੀ ਦੀ ਫਸਲ ਅਤੇ ਬਾਸਮਤੀ ਅਧੀਨ ਵੀ ਰਕਬਾ ਵਧਾਇਆ ਜਾਵੇ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫਸਲੀ ਵਿਭਿੰਨਤਾ ਸਬੰਧੀ ਯਤਨ ਕੀਤੇ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀ ਸਮੱਗਰੀ ਜਿਵੇ ਕਿ ਬੀਜ, ਖਾਦ ਅਤੇ ਦਵਾਈਆਂ ਦੀ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਆਉਣ ਦਿੱਤੀ ਜਾਵੇ।  ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋ ਅਧਿਕਾਰੀਆਂ ਨੂੰ ਯਕੀਨ ਦਿਵਾਇਆ ਕਿ ਨਰਮੇ ਦੀ ਬਿਜਾਈ ਲਈ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਵਿੱਚ ਕੋਈ ਵੀ ਕਮੀ ਨਹੀ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਕਿਹਾ ਕਿਉਂਕਿ ਮਾਨਸਾ ਜ਼ਿਲ੍ਹੇ ਵਿੱਚ ਪਾਣੀ ਦਾ ਪੱਧਰ ਲਗਾਤਾਰ ਹੇਠਾ ਜਾ ਰਿਹਾ ਹੈ।ਡਾ: ਰਾਮ ਸਰੂਪ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਉਨ੍ਹਾਂ ਦੁਆਰਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਰਮੇ ਦੀ ਫਸਲ ਸਬੰਧੀ ਜਰੂਰੀ ਤਕਨੀਕੀ ਜਾਣਕਾਰੀ ਪਿੰਡਾਂ ਵਿੱਚ ਕਿਸਾਨਾਂ ਨੂੰ ਗੁਰਦੁਆਰਿਆਂ, ਮੰਦਰਾਂ ਰਾਹੀਂ ਅਨਾਊਂਸਮੈਟ ਕਰਵਾ ਕੇ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ। 

NO COMMENTS