ਡਾਕਟਰਾਂ ਨੇ 2 ਘੰਟੇ ਲਈ ਸੇਵਾਵਾਂ ਰੱਖੀਆਂ ਠੱਪ

0
86

ਮਾਨਸਾ 15 ਮਾਰਚ (ਸਾਰਾ ਯਹਾਂ/ਹਿਤੇਸ਼ ਸ਼ਰਮਾ ) ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਪੀ.ਸੀ.ਐਮ.ਐਸ. ਐਸੋਸੀਏਸ਼ਨ ਵੱਲੋਂ ਅੱਜ ਮਿਤੀ 15 ਮਾਰਚ 2021 ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਦੋ ਘੰਟਿਆਂ ਲਈ ਡਾਕਟਰੀ ਸੇਵਾਵਾਂ ਨੂੰ ਠੱਪ ਰੱਖਿਆ ਗਿਆ। ਇਹ ਰੋਸ ਪਿਛਲੇ ਦਿਨੀ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਐਮਰਜੈਂਸੀ ਮੈਡੀਕਲ ਅਫਸਰ ਡਾ. ਬਵਨੀਤ ਸਿੰਘ ਦੇ ਡਿਊਟੀ ਦੌਰਾਨ ਗੁੰਡਾ ਅਨਸਰਾਂ ਵੱਲੋਂ ਚਲਾਈ ਗੋਲੀ ਪੱਟ ਵਿੱਚ ਲੱਗਣ ਕਾਰਨ ਗੰਭੀਰ ਰੂਪ ਵਿੱਚ ਜਖਮੀ ਕਰਨ ਦੇ ਕਾਰਨ ਪ੍ਰਗਟ ਕੀਤਾ ਗਿਆ। ਆਈ.ਐਮ.ਏ. ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਅਤੇ ਜਨਰਲ ਸਕੱਤਰ ਡਾ. ਸ਼ੇਰ ਜੰਗ ਸਿੰਘ ਸਿੱਧੂ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਡਾਕਟਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਹਰ ਹਾਲਾਤ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਸਾਰੇ ਸਿਵਲ ਹਸਪਤਾਲਾਂ ਨੂੰ “ਨੋ ਵੈਪਨ ਜ਼ੋਨ” ਘੋਸ਼ਿਤ ਕੀਤਾ ਜਾਵੇ ਅਤੇ ਸਾਰੇ ਸਿਵਲ ਹਸਪਤਾਲਾਂ ਵਿੱਚ ਇੱਕ ਇੱਕ ਪੁਲਿਸ ਚੌਂਕੀ ਬਣਾਈ ਜਾਵੇ ਤਾਂ ਜੋ ਡਾਕਟਰ ਡਰ ਮੁਕਤ ਮਾਹੌਲ ਵਿੱਚ ਲੋਕਾਂ ਦੀ ਸੇਵਾ ਕਰ ਸਕਣ। ਪੀ.ਸੀ.ਐਮ.ਐਸ. ਐਸੋਸੀਏਸ਼ਨ ਵੱਲੋਂ ਡਾ. ਅਮਿੱਤ ਗੋਇਲ ਨੇ ਆਏ ਸਾਰੇ ਡਾਕਟਰ ਸਾਹਿਬਾਨਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here