*ਡਾਕਟਰੀ ਸਿੱਖਿਆ ਵਿੱਚ ਨਵੀਨਤਾ ਲਿਆਉਣਾ ਮੁੱਖ ਉਦੇਸ਼ : ਡਾ. ਵਿਜੈ ਸਿੰਗਲਾ*

0
73

ਚੰਡੀਗੜ੍ਹ, 22 ਮਾਰਚ  (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਵਿਜੇੈ ਸਿੰਗਲਾ ਨੇ ਅੱਜ ਮੰਨਿਆ ਕਿ ਮੁੱਖ ਰੂਪ ਵਿੱਚ ਡਾਕਟਰੀ ਸਿੱਖਿਆ ਅਤੇ ਆਰਥਿਕ ਕਮਜ਼ੋਰ ਵਰਗ (ਈ.ਡਬਲਯੂ.ਐਸ.) ਵਰਗ ਲਈ ਵਾਜਬ ਮੈਡੀਕਲ ਸਿੱਖਿਆ ਵਿੱਚ ਨਵੀਨਤਾ ਲਿਆਉਣਾ ਹੀ ਸਾਡਾ ਮੁੱਖ ਉਦੇਸ਼ ਹੈ।
ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਮੁੜ ਸੁਰਜੀਤ ਕਰਨ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਦੱਸਦਿਆਂ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਰਾਜ ਸਰਕਾਰ ਆਰਥਿਕ ਤੌਰ `ਤੇ ਕਮਜ਼ੋਰ ਵਰਗ ਦੇ ਐਮ.ਬੀ.ਬੀ.ਐਸ. ਦੇ ਵਿਦਿਆਰਥੀਆਂ ਦੀਆਂ ਫੀਸਾਂ ਘਟਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕਰ ਰਹੀ ਹੈ ਤਾਂ ਜੋ ਮੈਡੀਕਲ ਸਿੱਖਿਆ ਨੂੰ ਆਮ ਹੋਣਹਾਰ ਵਿਦਿਆਰਥੀਆਂ ਲਈ ਸਸਤੀ ਬਣਾਇਆ ਜਾ ਸਕੇ। ਇਸ ਨੂੰ ਸਮੇਂ ਦੀ ਮੰਗ ਦੱਸਦਿਆਂ ਉਨ੍ਹਾਂ ਕਿਹਾ ਕਿ ਸਸਤੀ ਮੈਡੀਕਲ ਸਿੱਖਿਆ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਲਈ ਵੀ ਵਰਦਾਨ ਦੀ ਤਰ੍ਹਾਂ ਹੈ ਕਿਉਂਕਿ ਇਹ ਉਪਰਾਲਾ ਨਾ ਕੇਵਲ ਸੂਬੇ ਲਈ ਸਗੋਂ ਦੇਸ਼ ਭਰ `ਚ ਡਾਕਟਰੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰੇਗਾ।
ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੀ ਬਿਹਤਰ ਦੇਖਭਾਲ ਅਤੇ ਸਹੂਲਤਾਂ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਸਾਡੀ ਸਰਕਾਰ ਦੇ ਮੁੱਖ ਖੇਤਰ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਮ ਲੋਕਾਂ ਖਾਸ ਕਰਕੇ ਗਰੀਬ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਪੂਰੀ ਕੋਸਿ਼ਸ਼ ਕਰ ਰਹੇ ਹਾਂ। ਉਨ੍ਹਾਂ ਇਹ ਵੀ ਦੱਸਿਆ ਕਿ ਸਵੱਛਤਾ, ਸਾਫ-ਸਫ਼ਾਈ ਵਿੱਚ ਬਾਕਾਇਦਗੀ ਅਤੇ ਬੁਨਿਆਦੀ ਢਾਂਚੇ ਦੀ ਬਿਹਤਰ ਸਾਂਭ-ਸੰਭਾਲ ਲਈ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਪ੍ਰਿੰਸੀਪਲ/ਮੈਡੀਕਲ ਸੁਪਰਡੈਂਟਾਂ ਦੀਆਂ ਵਿੱਤੀ ਸ਼ਕਤੀਆਂ ਨੂੰ ਵੀ ਵਧਾਇਆ ਜਾਵੇਗਾ।
ਡਾ: ਸਿੰਗਲਾ ਨੇ ਇਹ ਵੀ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਰ ਵਿਭਾਗ ਵਿੱਚੋਂ  ਗੁੰਝਲਦਾਰ ਕਾਗਜ਼ੀ ਪ੍ਰਕਿਰਿਆ ਨੂੰ ਖ਼ਤਮ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ `ਤੇ ਸੁਚੱਜੀ ਵਿਵਸਥਾ ਅਤੇ ਪ੍ਰਬੰਧਕਾਂ ਦੀ ਸਿੱਧੀ ਜਿੰਮੇਵਾਰੀ ਤੇ ਜਵਾਬਦੇਹੀ ਨਾਲ ਐਮਰਜੈਂਸੀ ਸੇਵਾਵਾਂ ਨੂੰ ਬਹੁਤ ਫਾਇਦਾ ਹੋਵੇਗਾ

NO COMMENTS