*ਡਾ: ਅੰਬੇਡਕਰ ਦੀ ਵਿਚਾਰਧਾਰਾ ‘ਤੇ ਪਹਿਰਾ ਦੇ ਰਹੀ ਆਮ ਆਦਮੀ ਪਾਰਟੀ : ਮਾਨ*

0
22

ਫਗਵਾੜਾ 6 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸੰਵਿਧਾਨ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦੇ ਪਰਿਨਿਰਵਾਨ ਦਿਵਸ ਮੌਕੇ ਸੀਨੀਅਰ ਆਪ ਆਗੂ ਅਤੇ ਫਗਵਾੜਾ ਵਿਧਾਨਸਭਾ ਹਲਕੇ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਸਾਥੀਆਂ ਸਮੇਤ ਅੱਜ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਡਾ: ਅੰਬੇਡਕਰ ਪਾਰਕ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲਮਾਲਾਵਾਂ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਉਪਰੰਤ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਡਾ: ਅੰਬੇਡਕਰ ਨੇ ਭਾਰਤ ਦੇ ਸੰਵਿਧਾਨ ਦੀ ਰਚਨਾ ਸਮੇਂ ਜਾਤਾਂ-ਪਾਤਾਂ ’ਚ ਵੰਡੇ ਹੋਏ ਸਮਾਜ ਦੇ ਲੋਕਾਂ ਨੂੰ ਬਰਾਬਰੀ ਦਾ ਅਧਿਕਾਰ ਦੁਆਇਆ। ਉਨ੍ਹਾਂ ਦੀ ਬਦੌਲਤ ਹੀ ਦਲਿਤਾਂ ਅਤੇ ਔਰਤਾਂ ਨੂੰ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ ਹੈ। ਸਮੇਂ ਦੀ ਲੋੜ ਹੈ ਕਿ ਡਾ: ਅੰਬੇਡਕਰ ਦੇ ਵਿਚਾਰਾਂ ਤੋਂ ਸੇਧ ਲੈ ਕੇ ਭਾਰਤ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕੀਤੀ ਜਾਵੇ। ਜਾਤਾਂ ਦੇ ਪਾੜੇ ਨੂੰ ਖਤਮ ਕਰਨ ਦਾ ਯਤਨ ਕੀਤਾ ਜਾਵੇ ਅਤੇ ਰਾਜ ਕਰਨ ਵਾਲੀਆਂ ਸਰਕਾਰਾਂ 140 ਕਰੋੜ ਭਾਰਤੀਆਂ ਦੀ ਭਲਾਈ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਆਮ ਆਦਮੀ ਪਾਰਟੀ ਪਹਿਰਾ ਦੇਣ ਦਾ ਕੰਮ ਕਰ ਰਹੀ ਹੈ। ਦਿੱਲੀ ਅਤੇ ਪੰਜਾਬ ਵਿਚ ਆਪ ਸਰਕਾਰਾਂ ਸਰਕਾਰੀ ਸਕੂਲ ਆਫ ਐਮੀਨੈਂਸ ਯੋਜਨਾ ਰਾਹੀਂ ਬਾਬਾ ਸਾਹਿਬ ਦੇ ਵਿਚਾਰ ‘ਪੜ੍ਹੋ, ਜੁੜੋ ਤੇ ਸੰਘਰਸ਼ ਕਰੋ’ ਨੂੰ ਜਮੀਨੀ ਤੌਰ ਤੇ ਲਾਗੂ ਕਰ ਰਹੀਆਂ ਹਨ। ਇਸ ਮੌਕੇ ਹਰਮੇਸ਼ ਪਾਠਕ, ਗੁਰਦੀਪ ਸਿੰਘ ਦੀਪਾ, ਰਾਜਾ ਕੌਲਸਰ, ਰੋਹਿਤ ਸ਼ਰਮਾ, ਧਰਮਵੀਰ ਸੇਠੀ, ਗੁਰਦੀਪ ਸਿੰਘ ਤੁਲੀ, ਸੋਨੂ ਪਹਿਲਵਾਨ, ਪਰਮਜੀਤ ਧਰਮਸੋਤ, ਬੰਟੀ ਗਿੱਲ, ਰਮਨ ਨਹਿਰਾ, ਰੋਹਿਤ ਸੂਦ, ਅਮਰਜੀਤ ਸਿੰਘ ਨੇ ਵੀ ਬਾਬਾ ਸਾਹਿਬ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ।

NO COMMENTS