*ਡਾ. ਤੁਸ਼ਾਰ ਆਈ ਕੇਅਰ ਹਸਪਤਾਲ ‘ਚ ਇਕ ਲੋੜ੍ਹਵੰਦ ਬਜ਼ੁਰਗ ਮਹਿਲਾ ਦੀ ਅੱਖ ਦਾ ਕਰਵਾਇਆ ਆਪ੍ਰੇਸ਼ਨ*

0
6

ਫਗਵਾੜਾ 28 ਦਸੰਬਰ (ਸਾਰਾ ਯਹਾਂ/ਸ਼ਿਵ ਕੌੜਾ) ਸਮਾਜ ਸੇਵਾ ਨੂੰ ਸਮਰਪਿਤ ਪੰਜਾਬ ਦੀ ਮਾਣਮੱਤੀ ਸੰਸਥਾ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ‘ਆਓ ਪੁੰਨ ਕਮਾਈਏ’ ਲੜੀਵਾਰ ਮੁਹਿਮ ਤਹਿਤ ਸਾਂਝਾ ਉਪਰਾਲਾ ਕਰਦੇ ਹੋਏ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਇਕ ਹੋਰ ਲੋੜਵੰਦ ਬਜ਼ੁਰਗ ਮਹਿਲਾ ਦੀ ਅੱਖ ਦਾ ਫਰੀ ਓਪਰੇਸ਼ਨ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਦੇ ਆਰਥਿਕ ਸਹਿਯੋਗ ਸਦਕਾ ਅੱਖਾਂ ਦੇ ਮਾਹਿਰ ਡਾ. ਤੁਸ਼ਾਰ ਅੱਗਰਵਾਲ ਦੀ ਟੀਮ ਨੇ ਮੋਤੀਏ ਦੇ ਸ਼ਿਕਾਰ ਮੁੰਨੀ ਦੇਵੀ ਨਾਂ ਦੀ ਮਹਿਲਾ ਦੀ ਅੱਖ ‘ਚ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ। ਇਸ ਮੌਕੇ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਵਿਸ਼ੇਸ਼ ਤੌਰ ਤੇ ਮੋਜੂਦ ਰਹੇ। ਉਹਨਾਂ ਨੇ ਸਭਾ ਵਲੋਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ‘ਆਓ ਪੁੰਨ ਕਮਾਈਏ’ ਲੜੀ ਤਹਿਤ ਅੱਖਾਂ ਦੇ ਮਹਿੰਗੇ ਆਪ੍ਰੇਸ਼ਨ ਬਿਲਕੁਲ ਫਰੀ ਕਰਵਾਉਣਾ ਗਰੀਬ ਪਰਿਵਾਰਾਂ ਨਾਲ ਸਬੰਧਤ ਮਰੀਜਾਂ ਲਈ ਬਹੁਤ ਹੀ ਲਾਹੇਵੰਦ ਹੈ। ਹਰੇਕ ਸਮਰੱਥ ਵਿਅਕਤੀ ਨੂੰ ਅਜਿਹੇ ਨੇਕ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਜ ਸੇਵਕ ਪਰਮਿੰਦਰ ਸਿੰਘ ਕੁੰਦੀ ਤੇ ਰਮਨ ਨਹਿਰਾ ਨੇ ਵੀ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵੱਧਦਾ ਪ੍ਰਦੂਸ਼ਨ ਅੱਖਾਂ ਲਈ ਬਹੁਤ ਹੀ ਘਾਤਕ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਪ੍ਰਦੂਸ਼ਨ ਮੁਕਤ ਵਾਤਾਵਰਣ ਸਿਰਜਣ ਵਿਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਡਾ. ਤੁਸ਼ਾਰ ਅਗਰਵਾਲ ਨੇ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਅੱਖਾਂ ਦੀ ਕਿਸੇ ਤਕਲੀਫ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਉਹਨਾ ਇਹ ਭਰੋਸਾ ਵੀ ਦਿੱਤਾ ਕਿ ਉਹਨਾਂ ਦਾ ਹਸਪਤਾਲ ਵੱਧ ਤੋਂ ਵੱਧ ਲੋੜਵੰਦਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਉਣ ਵਿੱਚ ਸਭਾ ਨੂੰ ਸਹਿਯੋਗ ਦਿੰਦਾ ਰਹੇਗਾ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੇ ਸਮਾਜ ਸੇਵਕ ਜਤਿੰਦਰ ਸਿੰਘ ਕੁੰਦੀ ਨੇ ਸਭਾ ਦੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ‘ਆਓ ਪੁੰਨ ਕਮਾਈਏ’ ਸਭਾ ਦਾ ਸਥਾਈ ਪ੍ਰੋਜੈਕਟ ਹੈ। ਇਸ ਵਾਰ ਸਰਦੀ ਦੇ ਮੌਸਮ ‘ਚ ਇਸੇ ਪ੍ਰੋਜੈਕਟ ਤਹਿਤ ਲੋੜਵੰਦਾਂ ਨੂੰ ਗਰਮ ਜਰਸੀਆਂ ਦੀ ਵੰਡ ਵੀ ਲਗਾਤਾਰ ਕੀਤੀ ਜਾ ਰਹੀ ਹੈ। ਸਭਾ ਵਲੋਂ ਪਤਵੰਤਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਭਾ ਦੇ ਜਨਰਲ ਸਕੱਤਰ ਡਾ.ਵਿਜੇ ਕੁਮਾਰ, ਆਰ.ਪੀ.ਸ਼ਰਮਾ, ਨਰਿੰਦਰ ਸੈਣੀ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈਲ ਫਗਵਾੜਾ,ਵਿਨੋਦ ਭਾਸਕਰ ਬਲਾਕ ਪ੍ਰਧਾਨ ਆਪ,ਰਾਕੇਸ਼ ਕੋਛੜ,ਪ੍ਰਵਾਸੀ ਭਾਰਤੀ ਮਦਨ ਲਾਲ ਕੋਰੋਟਾਨਿਆ, ਜਗਜੀਤ ਸੇਠ, ਜੀਤ ਰਾਮ, ਅਮਰਿੰਦਰ ਸਿੰਘ, ਵਿਜੈ ਤ੍ਰਿਖਾ ਸ਼ੋਸ਼ਲ ਮੀਡੀਆ ਇੰਚਾਰਜ ਤੇ ਸੁਖਦੇਵ ਸਿੰਘ  ਲੱਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here