*ਡਾ. ਨਰਿੰਦਰ ਭਾਰਗਵ ਨੇ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ..!ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ…!*

0
168

ਮਾਨਸਾ, 19 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ)  : ਜਿ਼ਲ੍ਹੇ ਅµਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਜਿ਼ਲ੍ਹੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਡਾ. ਨਰਿੰਦਰ ਭਾਰਗਵ (ਆਈ.ਪੀ.ਐਸ.) ਨੇ ਅੱਜ ਮਾਨਸਾ ਵਿਖੇ ਬਤੌਰ ਐਸ. ਐਸ.ਪੀ ਅਹੁਦਾ ਸੰਭਾਲਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਅਤੇ ਗੈਰਕਾਨੂੰਨੀ ਕੰਮ ਕਰਨ ਵਾਲੇ ਅਨਸਰਾਂ ਨੂੰ ਬਖ਼ਸਿ਼ਆ ਨਹੀਂ ਜਾਵੇਗਾ।ਉਨ੍ਹਾਂ ਨਾਲ ਹੀ ਕਿਹਾ ਕਿ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਖਿ਼ਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਨੇ ਕਿਹਾ ਕਿ ਉਹ ਪਹਿਲਾਂ ਵੀ ਮਾਨਸਾ ਵਿਖੇ ਬਤੌਰ ਐਸ.ਐਸ.ਪੀ. ਡਿਊਟੀ ਕਰ ਚੁੱਕੇ ਹਨ ਅਤੇ ਜਿ਼ਲ੍ਹਾ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਹਮੇਸ਼ਾ ਸਹਿਯੋਗ ਕੀਤਾ ਜਾਂਦਾ ਰਿਹਾ ਹੈ। ਉਹਨਾਂ ਨੇ ਮਾਨਸਾ ਨਿਵਾਸੀਆਂ ਵੱਲੋਂ ਸਮੇਂ ਸਮੇਂ ਉਤੇ ਦਿੱਤੇ ਜਾਂਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਲੋਕਾਂ ਦੇ ਸਹਿਯੋਗ ਸਦਕਾ ਹੀ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚਲਦਿਆਂ ਵੀ ਨਿਵਾਸੀਆਂ ਨੇ ਪਿੰਡਾਂ ਵਿੱਚ ਸੈਲਫ ਲਾਕਡਾਊਨ ਲਗਾ ਕੇ ਮਿਸਾਲ ਕਾਇਮ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਰੋਨਾ ਵੈਕਸੀਨ ਜ਼ਰੂਰ ਲਗਵਾਉਣ ਅਤੇ ਆਪਣੇ ਨੇੜਲਿਆਂ ਨੂੰ ਵੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨਾਲ ਹੀ ਕਿਹਾ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਅਤੇ ਹੋਰ ਸਿਹਤ ਸਾਵਧਾਨੀਆਂ ਦੀ ਵਰਤੋਂ ਜ਼ਰੂਰ ਕਰਨ।ਐਸ.ਪੀ. ਸ਼੍ਰੀ ਰਾਕੇਸ਼ ਕੁਮਾਰ, ਐਸ.ਪੀ. ਸ਼੍ਰੀ ਸਤਨਾਮ ਸਿੰਘ ਸਿੱਧੂ ਅਤੇ ਐਸ.ਪੀ. ਸ਼੍ਰੀ ਦਿਗਵਿਜੇ ਕਪਿਲ ਤੋਂ ਇਲਾਵਾ ਸਮੂਹ ਡੀ.ਐਸ.ਪੀ. ਮੌਜੂਦ ਸਨ।

LEAVE A REPLY

Please enter your comment!
Please enter your name here