*ਡਾ. ਨਰਿੰਦਰ ਸਿੰਘ ਬਣੇ ਗੁਰੂ ਨਾਨਕ ਕਾਲਜ ਦੇ ਨਵੇਂ ਪ੍ਰਿੰਸੀਪਲ*

0
53

ਬੁਢਲਾਡਾ, 28 ਜਨਵਰੀ(ਸਾਰਾ ਯਹਾਂ/ਮਹਿਤਾ ਅਮਨ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿੱਅਕ ਸਕੱਤਰ ਇੰਜਨੀਅਰ ਸੁਖਮੰਦਰ ਸਿੰਘ ਨੇ ਇਸ ਇਲਾਕੇ ਦੀ ਸਿਰਮੋਰ ਵਿਦਿੱਅਕ ਸੰਸਥਾਂ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਡਾ. ਨਰਿੰਦਰ ਸਿੰਘ ਨੂੰ ਬਤੌਰ ਪ੍ਰਿੰਸੀਪਲ ਨਿਯੁਕਤੀ ਪੱਤਰ ਦਿੱਤਾ ਗਿਆ। ਜਿਨ੍ਹਾਂ ਨੇ ਅੱਜ ਆਪਣਾ ਅਹੁੱਦਾ ਸੰਭਾਲਿਆ। ਇਸ ਮੌਕੇ ਨਵ ਨਿਯੁਕਤ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਪ੍ਰਮਾਤਮਾ ਦੀ ਮੇਹਰ ਸਦਕਾ ਮੈਨੂੰ ਇਹ ਮਾਣ ਮਿਲਿਆ ਹੈ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਵਿਦਿਆ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ। ਇਸ ਮੌਕੇ ਪਹੁੰਚੇ ਸ. ਸੁਖਮਿੰਦਰ ਸਿੰਘ, ਸਕੱਤਰ ਵਿਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਨੇ ਕਿਹਾ ਕਿ ਇਹ ਸੰਸਥਾ ਨੇ ਜਿਹੜੀਆਂ ਬੁਲੰਦੀਆ ਛੋਹੀਆਂ ਹਨ, ਇਸ ਨਿਯੁਕਤੀ ਨਾਲ ਇਹ ਸੰਸਥਾ ਹੋਰ ਵੱਡੀਆਂ ਪ੍ਰਾਪਤੀਆਂ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀ ਪੰਜਾਬ ਦੀ ਨੌਜਵਾਨੀ ਸਬੰਧੀ ਫਿਕਰਮੰਦ ਹੈ ਅਤੇ ਸਿੱਖੀ ਦੇ ਪ੍ਰਚਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਸਾਨੂੰ ਇਸ ਸਮੇਂ ਲੋੜ ਸੱਚ ਨਾਲ ਖੜ੍ਹਨ ਦੀ ਹੈ ਅਤੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇਣੀ ਚਾਹੀਦੀ ਹੈ। ਡਾ. ਸਤਗੁਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੀ ਨਿਯੁਕਤੀ ਇਲਾਕੇ ਲਈ ਮਾਣ ਵਾਲੀ ਗੱਲ ਹੈ ਇਨ੍ਹਾਂ ਦੀ ਦਿਸ਼ਾ ਨਿਰਦੇਸ਼ਾਂ ਵਿੱਚ ਇਸ ਸੰਸਥਾ ਨੇ ਹੋਰ ਬਲੁੰਦੀਆਂ ਤੇ ਜਾਣਾ ਹੈ।

ਵਰਣਨਯੋਗ ਹੈ ਡਾ. ਨਰਿੰਦਰ ਸਿੰਘ ਕਾਲੜਾ ਨੇ 2007 ਵਿੱਚ ਬਤੌਰ ਸਹਾਇਕ ਪ੍ਰੋਫੈਸਰ, ਕੰਪਿਊਟਰ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਸਨ। ਉਹ ਇਸ ਅਹੁਦੇ ਤੋਂ ਪਦਉੱਨਤ ਹੋ ਕੇ ਸਾਲ 2021 ਵਿੱਚ ਐਸੋਸੀਏਟ ਪ੍ਰੋਫੈਸਰ ਬਣੇ ਅਤੇ 1 ਅਪ੍ਰੈਲ 2023 ਤੋਂ ਬਤੌਰ ਕਾਰਜਕਾਰੀ ਪ੍ਰਿੰਸੀਪਲ ਆਪਣੀਆਂ ਸੇਵਾਵਾਂ ਦੇ ਰਹੇ ਸਨ।

LEAVE A REPLY

Please enter your comment!
Please enter your name here