ਫਗਵਾੜਾ 7 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਡਾ. ਰਾਜਨ ਆਈ ਕੇਅਰ ਅੱਖਾਂ ਦਾ ਹਸਪਤਾਲ ਫਗਵਾੜਾ ਵਲੋਂ ਜਿਲ੍ਹਾ ਜਲੰਧਰ ਦੇ ਪਿੰਡ ਘੁੜਕਾ ਸਥਿਤ ਜੌਹਲ ਫਾਰਮ ਵਿਖੇ ਅੱਖਾਂ ਦਾ ਫਰੀ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਪਿੰਦੂ ਜੌਹਲ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ 600 ਲੋੜਵੰਦਾਂ ਦਾ ਮੁਫਤ ਚੈਕਅਪ ਕੀਤਾ ਗਿਆ ਅਤੇ 120 ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਫਰੀ ਆਪ੍ਰੇਸ਼ਨ ਕਰਕੇ ਫੋਲਡੇਬਲ ਲੈਂਜ ਪਾਏ ਗਏ। ਕੈਂਪ ਵਿੱਚ ਆਏ ਹੋਏ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਵੀ ਫਰੀ ਦੀਤੀਆਂ ਗਈਆਂ। ਡਾ. ਰਾਜਨ ਆਈ ਕੇਅਰ ਹਸਪਤਾਲ, ਦੇ ਐੱਮ.ਡੀ. ਡਾਕਟਰ ਐਸ. ਰਾਜਨ ਨੇ ਮਰੀਜ਼ਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਬਾਰੇ ਦੱਸਿਆ ਅਤੇ ਨਾਲ ਹੀ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਵੀ ਆਪ੍ਰੇਸ਼ਨ ਤੋਂ ਬਾਅਦ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਸੁਚੇਤ ਕੀਤਾ। ਉਹਨਾਂ ਕਿਹਾ ਕਿ ਅੱਖਾਂ ਸਾਡੇ ਸ਼ਰੀਰ ਦਾ ਬਹੁਤ ਜਰੂਰੀ ਲੇਕਿਨ ਨਾਜੁਕ ਅੰਗ ਹਨ। ਅੱਖਾਂ ਦੀ ਕੋਈ ਵੀ ਤਕਲੀਫ ਮਹਿਸੂਸ ਹੋਵੇ ਤਾਂ ਬਿਲਕੁਲ ਲਾਪਰਵਾਹੀ ਨਾ ਕਰਦੇ ਹੋਏ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਅਖੀਰ ਵਿਚ ਪਿੰਦੂ ਜੌਹਲ ਨੇ ਡਾ. ਐਸ ਰਾਜਨ ਅਤੇ ਉਹਨਾਂ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਅਮਰੀਕ ਸੈਣੀ, ਸਤਨਾਮ ਸਿੰਘ ਬਾਹੜਾ, ਤਰਲੋਚਨ ਸਿੰਘ ਜੌਹਲ, ਜੋਗਿੰਦਰ ਸਿੰਘ ਜਰਮਨ, ਅਮਨੀ ਕੁਮਾਰ ਆਦਿ ਹਾਜਰ ਸਨ।