
ਚੰਡੀਗੜ, 19 ਸਤੰਬਰ(ਸਾਰਾ ਯਹਾ, ਮੁੱਖ ਸੰਪਾਦਕ) ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿਖੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਨਾਟਮੀ ਵਿਭਾਗ ਦੇ ਮੁਖੀ ਅਤੇ ਪ੍ਰੋਫੈਸਰ ਡਾ. ਰਾਜਨ ਸਿੰਗਲਾ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਦੇ ਪਿ੍ਰੰਸੀਪਲ ਨਿਯੁਕਤ ਕੀਤਾ ਗਿਆ ਹੈ। ਜਦਕਿ ਮੈਡੀਸਨ ਵਿਭਾਗ ਦੇ ਪ੍ਰੋ. ਰਮਿੰਦਰ ਪਾਲ ਸਿੰਘ ਸਿਬੀਆ ਨੂੰ ਵਾਈਸ ਪਿ੍ਰੰਸੀਪਲ ਅਤੇ ਡਾ.ਹਰਨਾਮ ਸਿੰਘ ਲੇਖੀ ਨੂੰ ਮੈਡੀਕਲ ਸੁਪਰਡੰਟ ਨਿਯੁਕਤ ਕੀਤਾ ਗਿਆ ਹੈ।
ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿੱਚ ਕੀਤੀ ਗਈ ਇਸ ਤਬਦੀਲੀ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੰਮ ਨੂੰ ਹੋਰ ਚੁਸਤ-ਦਰੁੱਸਤ ਕਰਨ ਦੇ ਮੰਤਵ ਨਾਲ ਇਹ ਬਦਲਾਅ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕੋਵਿਡ-19 ਸਬੰਧੀ ਪਟਿਆਲਾ ਮੈਡੀਕਲ ਕਾਲਜ ਦਾ ਉਨਾਂ ਨੇ ਦੋਰਾ ਬੀਤੇ ਦਿਨੀਂ ਕੀਤਾ ਸੀ ਅਤੇ ਇਸ ਕਾਲਜ ਦੇ ਪ੍ਰਬੰਧ ਨੂੰ ਹੋਰ ਚੁਸਤ ਦਰੁਸਤ ਕਰਨ ਦੀ ਲੋੜ ਮਹਿਸੂਸ ਹੋਈ ਸੀ ਜਿਸ ਕਾਰਨ ਇਹ ਬਦਲਾਅ ਕੀਤਾ ਗਿਆ ਹੈ।————–
