*ਡਾ. ਵਿਜੇ ਸਿੰਗਲਾ ਦੇ ਸਿਹਤ ਮੰਤਰੀ ਬਨਣ ਦੀ ਖੁਸ਼ੀ ਚ ਕੀਤਾ ਖੂਨਦਾਨ*

0
59

ਮਾਨਸਾ(ਸਾਰਾ ਯਹਾਂ/ ਮੁੱਖ ਸੰਪਾਦਕ/ਬਲਜੀਤ ਸ਼ਰਮਾ )  : ਮਾਨਸਾ ਸਾਇਕਲ ਗਰੁੱਪ ਵਲੋਂ ਡਾਕਟਰ ਜਨਕ ਰਾਜ ਸਿੰਗਲਾ ਅਤੇ ਡਾਕਟਰ ਟੀ.ਪੀ.ਐਸ.ਰੇਖੀ ਦੀ ਅਗਵਾਈ ਹੇਠ ਮੈਂਬਰਾਂ ਵੱਲੋਂ ਖ਼ੂਨਦਾਨ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਨਰਿੰਦਰ ਗੁਪਤਾ ਨੇ ਦੱਸਿਆ ਕਿ ਵੋਟਾਂ ਤੋਂ ਪਹਿਲਾਂ ਹੀ ਗਰੁੱਪ ਵਲੋਂ ਨਿਸ਼ਚਿਤ ਕੀਤਾ ਗਿਆ ਸੀ ਕਿ ਡਾਕਟਰ ਵਿਜੇ ਸਿੰਗਲਾ ਜੀ ਦੇ ਜਿੱਤਣ ਤੇ ਖੂਨਦਾਨ ਕਰਕੇ ਖੁਸ਼ੀ ਸਾਂਝੀ ਕੀਤੀ ਜਾਵੇਗੀ ਅਤੇ ਉਹਨਾਂ ਦੇ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰਕੇ ਸਿਹਤ ਮੰਤਰੀ ਬਨਣ ਦੀ ਖੁਸ਼ੀ ਵਿੱਚ ਖ਼ੂਨਦਾਨ ਕੀਤਾ ਗਿਆ ਹੈ।
ਡਾਕਟਰ ਜਨਕ ਰਾਜ ਸਿੰਗਲਾ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਸਿਹਤ ਮੰਤਰੀ ਪੰਜਾਬ ਸਾਡੇ ਮਾਨਸਾ ਜ਼ਿਲ੍ਹੇ ਦੇ ਹਨ। ਮਾਨਸਾ ਜਿਲ੍ਹੇ ਦੀਆਂ ਸਿਹਤ ਸੇਵਾਵਾਂ ਨੂੰ ਚੰਗੇ ਪੱਧਰ ਤੇ ਮੁਹਈਆਂ ਕਰਵਾਉਣ ਲਈ ਡਾਕਟਰ ਵਿਜੇ ਸਿੰਗਲਾ ਹਰ ਸੰਭਵ ਯਤਨਸ਼ੀਲ ਰਹਿਣਗੇ।
ਡਾਕਟਰ ਟੀ.ਪੀ.ਐਸ.ਰੇਖੀ ਨੇ ਸੰਜੀਵ ਪਿੰਕਾ ਨੂੰ 128 ਵੀਂ ਵਾਰ ਅਤੇ ਆਲਮ ਸਿੰਘ ਨੂੰ 84 ਵੀਂ ਵਾਰ ਖੂਨਦਾਨ ਕਰਨ ਤੇ ਵਧਾਈ ਦਿੱਤੀ ਉਨ੍ਹਾਂ ਡਾਕਟਰ ਵਿਜੇ ਸਿੰਗਲਾ ਦੇ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰਕੇ ਸਿਹਤ ਮੰਤਰੀ ਬਨਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਾਨਸਾ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਸ਼ਹਿਰ ਦੀ ਤਰੱਕੀ ਲਈ ਡਾਕਟਰ ਸਾਹਿਬ ਨੂੰ ਚੰਗੇ ਸੁਝਾਅ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਡਾਕਟਰ ਵਰੁਣ ਮਿੱਤਲ, ਸੁਰਿੰਦਰ ਬਾਂਸਲ, ਪਰਵੀਨ ਟੋਨੀ, ਆਲਮ ਸਿੰਘ, ਬਲਜੀਤ ਕੜਵਲ, ਨਰਿੰਦਰ ਗੁਪਤਾ ਸਮੇਤ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here