*ਡਾ. ਸੀ.ਕੇ ਦਿਕਸ਼ਤ ਨੇ ਨਵੀਆਂ ਤਕਨੀਕਾਂ ਰਾਹੀਂ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਜਾਇਜ਼ਾ ਲਿਆ*

0
8

ਮਾਨਸਾ, 23 ਨਵੰਬਰ:(ਸਾਰਾ ਯਹਾਂ/ਮੁੱਖ ਸੰਪਾਦਕ):
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਡਾ. ਸੀ.ਕੇ. ਦਿਕਸ਼ਤ ਵੱਲੋਂ ਰੋਜ਼ਾਨਾ ਵੱਖ ਵੱਖ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਵਾਤਾਵਰਣ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨਵੀਆਂ ਤਕਨੀਕਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਜਾਇਜ਼ਾ ਲਿਆ।
ਡਾ. ਸੀ.ਕੇ ਦਿਕਸ਼ਤ ਨੇ ਦੱਸਿਆ ਕਿ ਪਿੰਡ ਕੋਰ ਵਾਲਾ ਦੇ ਸਰਪੰਚ ਬਲਵੰਤ ਸਿੰਘ ਨੇ ਸੁਪਰ ਸੀਡਰ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕੀਤਾ ਹੈ ਅਤੇ ਕਿਸਾਨ ਅਮਨਦੀਪ ਸਿੰਘ ਨੇ ਆਪਣੀ 9 ਏਕੜ ਜ਼ਮੀਨ ਵਿੱਚ ਹੈਪੀ ਸੀਡਰ ਦੀ ਵਰਤੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੇ ਜ਼ਿਆਦਾਤਰ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਲਈ ਅੱਗ ਨਾ ਲਗਾ ਕੇ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਹੈ।
ਉਨ੍ਹਾਂ ਦੱਸਿਆ ਪਿੰਡ ਖਿਆਲੀ ਚਹਿਆਂਵਾਲੀ  ਦੇ ਕਿਸਾਨ ਬਾਵਾ ਸਿੰਘ ਅਤੇ ਗੁਰਦਿਆਲ ਸਿੰਘ ਨੇ ਸੁਪਰ ਸੀਡਰ ਨਾਲ ਖੇਤ ਵਿੱਚ ਹੀ ਝੋਨੇ ਦੀ ਪਰਾਲੀ ਨੂੰ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਹੈ, ਜਿਸ ਦੇ ਸਕਾਰਤਮਕ ਨਤੀਜੇ ਜ਼ਮੀਨ ਅਤੇ ਫਸਲ ਦੋਨਾਂ ਵਿਚ ਵੇਖਣ ਨੂੰ ਮਿਲ ਰਹੇ ਹਨ।
ਡਾ. ਸੀ.ਕੇ ਦਿਕਸ਼ਤ ਨੇ ਕਿਹਾ ਕਿ ਜੇਕਰ ਕਿਸਾਨਾ ਖੇਤੀ ਮਸ਼ੀਨਰੀ ਅਤੇ ਨਵੀਆਂ ਖੇਤੀ ਤਕਨੀਕਾਂ ਨਾਲ ਜੁੜ ਕੇ ਖੇਤੀ ਦਾ ਕਿੱਤਾ ਕਰਨਗੇ ਤਾਂ ਜਿੱਥੇ ਵਾਤਾਵਰਣ ਦਾ ਨੁਕਸਾਨ ਨਹੀਂ ਹੋਵੇਗਾ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ ਨਾਲ ਫਸਲ ਦੀ ਪੈਦਾਵਾਰ ਵੀ ਵਧੇਗੀ। ਉਨ੍ਹਾਂ ਕਿਹਾ ਕਿ ਸਾਰੇ ਕਿਸਾਨਾਂ ਨੂੰ ਹੀ ਰਵਾਇਤ ਨੂੰ ਛੱਡ ਕੇ ਵਾਤਾਵਰਣ ਦੇ ਹਿਤ ਵਿਚ ਰਹਿ ਕੇ ਖੇਤੀ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇ ਸਕੀਏ।

NO COMMENTS