ਡਾ. ਸੁਖਵਿੰਦਰ ਸਿੰਘ ਨੇ ਬਤੌਰ ਸਿਵਲ ਸਰਜਨ ਸੰਭਾਲਿਆ ਅਹੁਦਾ

0
78

ਮਾਨਸਾ, 1 ਜਨਵਰੀ (ਸਾਰਾ ਯਹਾ / ਮੁੱਖ ਸੰਪਾਦਕ): ਡਾ. ਸੁਖਵਿੰਦਰ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਅੱਜ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਹ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤ ਸਨ।  ਪਦਉੱਨਤ ਹੋਣ ਉਪਰੰਤ ਉਨ੍ਹਾਂ ਅੱਜ ਸਿਵਲ ਸਰਜਨ ਦੇ ਤੌਰ ਤੇ ਮਾਨਸਾ ਵਿਖੇ ਆਪਣਾ ਅਹੁਦਾ ਸੰਭਾਲਿਆ। ਦਫ਼ਤਰ ਸਿਵਲ ਸਰਜਨ ਵਿਖੇ ਸਮੂਹ ਸਟਾਫ ਨਾਲ ਮੀਟਿੰਗ ਦੌਰਾਨ ਨਵੇਂ ਸਾਲ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਦੇ ਚਲ ਰਹੇ ਵੱਖ ਵੱਖ ਨੈਸ਼ਨਲ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ, ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਸਹਿਯੋਗ ਸਦਕਾ ਉਹ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ  ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕੌਰ, ਇੰਚਾਰਜ ਜ਼ਿਲ੍ਹਾ ਸੈਂਪÇਲੰਗ ਟੀਮ ਕੋਵਿਡ-19 ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਸੁਖਮਿੰਦਰ ਸਿੰਘ, ਸਹਾਇਕ ਮਲੇਰੀਆ ਅਫ਼ਸਰ ਸ੍ਰੀ ਕੇਵਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸ੍ਰੀ ਅਵਤਾਰ ਸਿੰਘ, ਐਨ.ਐਚ.ਐਮ. ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

NO COMMENTS