
ਮਾਨਸਾ, 21 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ): ਡਾ. ਹਰਿੰਦਰ ਕੁਮਾਰ ਸ਼ਰਮਾ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਮੋਗਾ ਵਿਖੇ ਜ਼ਿਲ੍ਹਾ ਸਿਹਤ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਮੋਗਾ ਤੋਂ ਪਦ-ਉੱਨਤ ਹੋਣ ਉਪਰੰਤ ਉਨ੍ਹਾਂ ਬਤੌਰ ਸਿਵਲ ਸਰਜਨ ਮਾਨਸਾ ਵਿਖੇ ਅਹੁਦਾ ਸੰਭਾਲਿਆ।
ਨਵ-ਨਿਯੁਕਤ ਸਿਵਲ ਸਰਜਨ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਭਾਗ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਪੋ੍ਰਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ, ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਕੰਮ ਕਰਨ ਦੀ ਗੱਲ ਕਹੀ।
ਇਸ ਮੌਕੇ ਐਸ.ਐਮ.ਓ ਸਿਵਲ ਹਸਪਤਾਲ ਮਾਨਸਾ ਡਾ. ਰੂਬੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਸਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਅਰਸ਼ਦੀਪ ਸਿੰਘ, ਵਿਜੈ ਕੁਮਾਰ, ਅਵਤਾਰ ਸਿੰਘ, ਸੰਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
