*ਡਿਊਟੀ ਦੌਰਾਨ ਇਮਾਨਦਾਰੀ ਦਿਖਾਉਣ ਲਈ ਹੈੱਡ ਕਾਂਸਟੇਬਲ ਸਨਮਾਨਿਤ*

0
113

ਚੰਡੀਗੜ੍ਹ, 7 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ): ਵਧੀਕ ਡਾਇਰੈਕਟਰ ਜਨਰਲ ਪੁਲਿਸ (ਏ.ਡੀ.ਜੀ.ਪੀ) ਟ੍ਰੈਫਿਕ ਅਮਰਦੀਪ ਸਿੰਘ ਰਾਏ ਨੇ ਵੀਰਵਾਰ ਨੂੰ ਮਾਨਸਾ ਜਿ਼ਲ੍ਹਾ ਪੁਲਿਸ ਦੇ ਟ੍ਰੈਫਿਕ ਵਿੰਗ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇੱਕ ਵਿਅਕਤੀ ਵੱਲੋਂ ਦਿੱਤੀ ਰਿਸ਼ਵਤ ਦੀ ਪੇਸ਼ਕਸ਼ ਨੂੰ ਠੁਕਰਾਉਣ ਲਈ ਪ੍ਰਸ਼ੰਸਾ ਪੱਤਰ (ਕਲਾਸ-1) ਪ੍ਰਦਾਨ ਕੀਤਾ।
ਜਿ਼ਕਰਯੋਗ ਹੈ ਕਿ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਦਾ ਇੱਕ ਵੀਡੀਓ, ਜਿਸ ਵਿੱਚ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵੱਲੋਂ ਚਲਾਨ ਨਾ ਕੱਟੇ ਜਾਣ ਬਦਲੇ 200 ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਨਜ਼ਰ ਆ ਰਿਹਾ ਸੀ, ਸੋਸ਼ਲ ਮੀਡੀਆ `ਤੇ ਵਾਇਰਲ ਹੋਇਆ ਸੀ। ਜਿਸ ਵਿੱਚ ਗੁਰਪ੍ਰੀਤ ਰਿਸ਼ਵਤ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਆਪਣੇ ਸੀਨੀਅਰ ਨੂੰ ਕਹਿ ਰਿਹਾ ਹੈ “ਜਨਾਬ, ਇਹਦੀ (ਟ੍ਰੈਫਿਕ ਦੀ ਉਲੰਘਣਾ ਕਰਨ ਵਾਲੇ ਦੀ) ਵੀਡੀਓ ਬਣਾਓ, ਦੇਖੋ ਉਹ ਮੈਨੂੰ 200 ਰੁਪਏ ਰਿਸ਼ਵਤ ਦੇਣ ਦੀ ਕੋਸਿ਼ਸ਼ ਕਰ ਰਿਹਾ ਹੈ। ਅਸੀਂ ਇਹ ਵੀਡੀਓ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਏ ਗਰੁੱਪ ‘ਚ ਭੇਜਾਂਗੇ ਤਾਂ ਜੋ ਉਹਨਾਂ ਨੂੰ ਦਿਖਾ ਸਕੀਏ ਕਿ ਕਿਵੇਂ ਲੋਕ ਪੁਲਿਸ ਨੂੰ ਜ਼ਬਰਦਸਤੀ ਰਿਸ਼ਵਤ ਦੇਣ ਦੀ ਕੋਸਿ਼ਸ਼ ਕਰ ਰਹੇ ਨੇ, ”।
ਏ.ਡੀ.ਜੀ.ਪੀ. ਰਾਏ ਨੇ ਕਿਹਾ ਕਿ ਵਾਇਰਲ ਵੀਡੀਓ ਜਿਸ ਵਿੱਚ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਆਪਣੀ ਡਿਊਟੀ ਪ੍ਰਤੀ ਸਮਰਪਣ ਅਤੇ ਇਮਾਨਦਾਰੀ ਦਿਖਾਈ ਹੈ, ਦਾ ਨੋਟਿਸ ਲੈਂਦਿਆਂ ਉਨ੍ਹਾਂ ਨੇ ਗੁਰਪ੍ਰੀਤ ਦੇ ਨੇਕ ਕਾਰਜ ਅਤੇ ਸੁਹਿਰਦ ਭਾਵਨਾ ਨੂੰ ਸਨਮਾਨ ਅਤੇ ਹੌਸਲਾ-ਅਫ਼ਸਾਈ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਪੁਲਿਸ ਕਰਮੀ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਅਤੇ ਭਵਿੱਖ ਵਿੱਚ ਵੀ ਆਪਣੀ ਡਿਊਟੀ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।———-

LEAVE A REPLY

Please enter your comment!
Please enter your name here