*ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਰਾਹਤ ਕੈਂਪਾ ਵਿਚ ਖ਼ੁਦ ਜਾ ਕੇ ਬੱਚਿਆਂ ਨੂੰ ਬਿਸਕੁਟ ਅਤੇ ਹੋਰ ਰਾਹਤ ਸਮੱਗਰੀ ਵੰਡੀ*

0
42

ਮਾਨਸਾ, 19 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ ):
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਸਰਦੂਲਗੜ੍ਹ ਵਿਖੇ ਬਾਲ ਵਾਟਿਕਾ ਪਬਲਿਕ ਸਕੂਲ ਅਤੇ ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਬਣੇ ਰਾਹਤ ਕੈਂਪਾਂ ਵਿਚ ਠਹਿਰੇ ਲੋਕਾਂ ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਿਹਤ ਸੁਵਿਧਾਵਾਂ ਅਤੇ ਖਾਣਪੀਣ ਦੀ ਸਮੱਗਰੀ ਦਾ ਜਾਇਜ਼ਾ ਲਿਆ ਅਤੇ ਰਾਹਤ ਕੈਂਪਾਂ ਵਿਚ ਠਹਿਰੇ ਬੱਚਿਆਂ ਨੂੰ ਬਿਸਕੁਟ ਅਤੇ ਹੋਰ ਰਾਹਤ ਸਮੱਗਰੀ ਵੰਡੀ।


ਉਨ੍ਹਾਂ ਇਸ ਮੌਕੇ ਰਾਹਤ ਕੈਂਪਾਂ ਵਿਚ ਤੈਨਾਤ ਅਧਿਕਾਰੀਆਂ ਪਾਸੋਂ ਲੋਕਾਂ ਦੀ ਦੇਖਭਾਲ, ਸਿਹਤ ਸੇਵਾਵਾਂ ਅਤੇ ਖਾਣ ਪੀਣ ਦੀ ਸਮੱਗਰੀ ਬਾਰੇ ਜਾਣਕਾਰੀ ਹਾਸਲ ਕਰਦਿਆਂ ਲੋਕਾਂ ਨੂੰ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਇੱਥੇ ਠਹਿਰੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਅਤੇ ਸੁਵਿਧਾਵਾਂ ਬਾਰੇ ਜਾਣਕਾਰੀ ਲਈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮੁਸ਼ਕਿਲ ਦੀ ਘੜੀ ਵਿਚ 24 ਘੰਟੇ ਹਰ ਤਰ੍ਹਾਂ ਦੀ ਸਹਾਇਤਾ ਲਈ ਲੋਕਾਂ ਦੇ ਨਾਲ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਸਥਾਨਾ ’ਤੇ ਪਹੁੰਚਾਉਣ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਜੁਟਿਆ ਹੋਇਆ ਹੈ। ਲੋਕਾਂ ਦੇ ਖਾਣ ਪੀਣ, ਰਹਿਣ ਸਹਿਣ, ਦਵਾਈਆਂ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਬੁਨਿਆਦੀ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here