ਡਿਪਟੀ ਕਮਿਸ਼ਨਰ ਮਾਨਸਾ ਨੇ ਕੀਤੀ ਰੋਜ਼ਗਾਰ ਬਿਊਰੋ ਦੇ ਕੰਮਾਂ ਦੀ ਸਮੀਖਿਆ

0
45

ਮਾਨਸਾ, 28 ਅਗਸਤ (ਸਾਰਾ ਯਹਾ,ਹੀਰਾ ਸਿੰਘ ਮਿੱਤਲ) :  ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਰੋਜ਼ਗਾਰ ਬਿਊਰੋ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤੰਬਰ ਮਹੀਨੇ ਵਿਚ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਲਈ ਇਕੱਤਰ ਕੀਤੀਆ ਗਈਆਂ ਅਸਾਮੀਆਂ ਲਈ ਪਲੇਸਮੈਂਟ ਦੇ ਸਬੰਧ ਵਿਚ ਮੋਬਲਾਈਜੇਸ਼ਨ ਅਤੇ ਜ਼ਿਆਦਾ ਤੋਂ ਜ਼ਿਆਦਾ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਜ਼ਿਲ੍ਹਾ ਮਾਨਸਾ ਵਿਚ ਸਵੈ ਰੋਜ਼ਗਾਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਚਾਹਵਾਨ ਪ੍ਰਾਰਥੀਆਂ ਦੀ ਸ਼ਨਾਖ਼ਤ ਕਰਕੇ ਲੋਨ ਅਪਲਾਈ ਕੀਤਾ ਜਾਵੇ। ਸੀ.ਐਸ.ਸੀ. ਦੇ ਨੁਮਾਇੰਦੇਆਂ ਦੁਆਰਾ ਰੋਜ਼ਗਾਰ ਮੇਲਿਆਂ ਲਈ ਵੱਧ ਤੋਂ ਵੱਧ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਕੀਤੀ ਜਾਵੇ ਤਾਂ ਜੋ ਬੇਰੁਜ਼ਗਾਰ ਪ੍ਰਾਰਥੀ ਇਨ੍ਹਾਂ ਰੋਜ਼ਗਾਰ ਮੇਲਿਆਂ ਵਿਚ ਹਿੱਸਾ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਣ। ਗ੍ਰਾਮੀਣ ਖੇਤਰਾਂ ਵਿਚ ਜ਼ਿਲ੍ਹਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਸਹਿਯੋਗ ਨਾਲ ਰੋਜ਼ਗਾਰ ਮੇਲਿਆਂ ਲਈ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ ਅਤੇ ਗ੍ਰਾਮੀਣ ਖੇਤਰਾਂ ਨਾਲ ਸਬੰਧਤ ਵੱਖ-ਵੱਖ ਨਿਯੋਜਕਾਂ ਤੋਂ ਅਸਾਮੀਆਂ ਇਕੱਤਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਤੰਬਰ ਮਹੀਨੇ ਵਿਚ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਲਈ ਵੱਖ-ਵੱਖ ਮਾਧਿਅਮ ਰਾਹੀਂ ਪ੍ਰਚਾਰ ਕਰਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹੀਨਾਂ ਅਕਤੂਬਰ ਅਤੇ ਨਵੰਬਰ ਵਿਚ ਸਵੈ ਰੋਜ਼ਗਾਰ ਨੂੰ ਪ੍ਰਫੁੱਲਿਤ ਕਰਨ ਲਈ 4 ਹਜ਼ਾਰ ਪ੍ਰਾਰਥੀਆਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣੇ ਹਨ।

LEAVE A REPLY

Please enter your comment!
Please enter your name here