*ਡਿਪਟੀ ਕਮਿਸ਼ਨਰ ਨੇ ਫੋਟੋ ਵੋਟਰ ਸੂਚੀ ਦੀ ਸੁਧਾਈ ਲਈ ਲਗਾਏ ਸਪੈਸ਼ਲ ਕੈਂਪਾਂ ਦਾ ਲਿਆ ਜਾਇਜ਼ਾ*

0
23

ਮਾਨਸਾ, 03 ਦਸੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ । ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਲਗਾਏ ਗਏ ਸਪੈਸ਼ਲ ਕੈਂਪਾਂ ਦਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਵੱਲੋਂ ਜਾਇਜ਼ਾ ਲਿਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ 4 ਦਸੰਬਰ ਨੂੰ ਵੀ ਜ਼ਿਲ੍ਹਾ ਮਾਨਸਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪਾਂ ਰਾਹੀਂ ਬੀ.ਐਲ.ਓਜ਼ ਵੱਲੋਂ ਦਾਅਵੇ ਤੇ ਇਤਰਾਜ਼ ਲਏ ਜਾਣਗੇ। ਉਨ੍ਹਾਂ ਦਸਮੇਸ਼ ਸਕੂਲ ਮਾਨਸਾ, ਮਾਤਾ ਸੁੰਦਰੀ ਕਾਲਜ ਮਾਨਸਾ ਅਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਆਦਿ ਵਿਖੇ ਬੀ.ਐਲ.ਓਜ ਤੋਂ ਸਪੈਸ਼ਲ ਕੈਂਪ ਦੌਰਾਨ ਭਰੇ ਗਏ ਫਾਰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਵੱਖ ਵੱਖ ਪੋਲਿੰਗ ਸਟੇਸ਼ਨਾਂ ’ਤੇ ਚੈਕਿੰਗ ਦੌਰਾਨ ਬੀ.ਐਲ.ਓਜ਼ ਨੂੰ 18 ਤੋਂ 19 ਸਾਲ ਉਮਰ ਵਰਗ ਦੇ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟ ਬਣਾਉਣ, ਸ਼ਿਫਟ ਹੋ ਚੁੱਕੇ ਵੋਟਰਾਂ, ਮਰ ਚੁੱਕੇ ਵੋਟਰਾਂ ਦੀ ਵੋਟ ਕੱਟਣ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ।
ਇਸ ਮੌਕੇ ਤਹਿਸੀਲਦਾਰ ਚੋਣਾਂ ਹਰੀਸ਼ ਕੁਮਾਰ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਅਤੇ ਚੋਣ ਕਾਨੂੰਗੋ ਵਰੁਣ ਗੋਇਲ ਅਤੇ ਅਮਨਦੀਪ ਸਿੰਘ ਹਾਜ਼ਰ ਸਨ ।

NO COMMENTS