ਮਾਨਸਾ,06 ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) ਰੈਡ ਕਰਾਸ ਦਾ ਮੰਤਵ ਗਰੀਬ ਤੇ ਬੇਸਹਾਰਾ ਲੋਕਾਂ ਦੀ ਮਦਦ ਕਰਨਾ ਅਤੇ ਲੋਕਾਂ ਨੂੰ ਟੇ੍ਰਨਿੰਗ ਦੇ ਕੇ ਸਰਟੀਫਿਕੇਟ ਪ੍ਰਦਾਨ ਕਰਨਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਰੇਲਵੇ ਸਟੇਸ਼ਨ ’ਤੇ ਲੋੜਵੰਦਾਂ ਨੂੰ ਮੁਫ਼ਤ ਗਰਮ ਕੰਬਲਾਂ ਦੀ ਵੰਡ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਚੇਅਰਪਰਸਨ ਰੈਡ ਕਰਾਸ ਮਾਨਸਾ ਸ਼੍ਰੀਮਤੀ ਕਵਿਤਾ ਗੁਪਤਾ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਸੈਕਟਰੀ ਰੈਡ ਕਰਾਸ ਸ਼੍ਰੀ ਜਗਦੇਵ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਸਮੇਂ-ਸਮੇਂ ’ਤੇ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਰੈਡ ਕਰਾਸ ਵੱਲੋਂ ਕੰਪਿਊਟਰ ਟ੍ਰੇਨਿੰਗ, ਫਸਟ ਏਡ ਟ੍ਰੇਨਿੰਗ, ਲੋੜਵੰਦਾਂ ਨੂੰ ਵੀਲ੍ਹ ਚੇਅਰ, ਕੰਨਾਂ ਦੀਆਂ ਮਸ਼ੀਨਾਂ ਅਤੇ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 100 ਦੇ ਕਰੀਬ ਗਰਮ ਕੰਬਲਾਂ ਦੀ ਵੰਡ ਕੀਤੀ ਜਾਣੀ ਹੈ ਜਿਸ ਤਹਿਤ ਰੇਲਵੇ ਸਟੇਸ਼ਨ ਤੋਂ ਲੋੜਵੰਦਾਂ ਨੂੰ ਕੰਬਲ ਵੰਡ ਕੇ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੈਡ ਕਰਾਸ ਵੱਲੋਂ ਇਹ ਲੋਕ ਭਲਾਈ ਦੇ ਕੰਮ ਨਿਰੰਤਰ ਜਾਰੀ ਰਹਿਣਗੇ।